Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਮੇਤ ਕੀਤਾ ਕਾਬੂ

May 27, 2024 04:49 PM
SehajTimes
ਚੰਡੀਗੜ੍ਹ : ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ  ਸਨ।
 
ਉਨ੍ਹਾਂ ਕਿਹਾ ਕਿ ਉਹਨਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ। ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਅਮੀਰ ਖਾਸ ਦੀਆਂ ਟੀਮਾਂ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਵਰਨਾ ਕਾਰ 'ਚ ਘਰ ਤੋਂ ਜਾਣ ਵਾਲੇ ਸਨ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਪਹਿਲੀ ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਇਸ ਧੰਦੇ ਵਿੱਚ ਲੱਗੇ ਹੋਏ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ