Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ : ਗੁਰਪ੍ਰੀਤ ਨਾਮਧਾਰੀ 

May 27, 2024 04:59 PM
Advocate Dalip Singh Wasan
ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। ਇਸੇ ਲੜੀ ਵਿਚ ਫਿਲਮ ਅਦਾਕਾਰ ਰਾਜ ਧਾਲੀਵਾਲ ਤੇ ਦਰਸ਼ਨ ਔਲਖ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਸਵੀਪ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ ਜਾ ਰਹੀ, ਉਥੇ ਇੱਕ ਵੱਖਰੇ ਅੰਦਾਜ਼ ਨਾਲ ਹਰ ਇੱਕ ਨੂੰ ਆਪਣੇ ਕੰਧ ਚਿੱਤਰਾਂ ਨਾਲ ਫੋਟੋਆਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਪਾਉਣ ਲਈ ਮਜਬੂਰ ਕਰ ਰਹੇ ਹਨ ਉਘੇ ਚਿੱਤਰਕਾਰ (ਰਾਸ਼ਟਰਪਤੀ ਅਵਾਰਡੀ) ਗੁਰਪ੍ਰੀਤ ਸਿੰਘ ਨਾਮਧਾਰੀ। ਉਹਨਾਂ ਦੇ ਬਰੱਸ਼ ਦੀ ਛੋਹ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਹੜਾ ਪੂਰੀ ਤਰ੍ਹਾਂ ਚੋਣਾਂ ਦੇ ਪੁਰਬ ਦੀ ਸਤਰੰਗੀ ਪੀਂਘ ਵਿਚ ਰੰਗਿਆ ਨਜ਼ਰ ਆ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀ “ਵਿਜੀਲੈਂਟ ਐਪ” “ਸੀ ਵੀਜਲ” ਨੂੰ ਦਰਸਾਉਂਦਾ ਕੰਧ ਚਿੱਤਰ ਕਿ ਸਭ ਫੜੇ ਜਾਣਗੇ, ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਖ਼ਬਰਦਾਰ ਕਰਦਾ ਹੈ ਅਤੇ ਕਿਸ ਤਰਾਂ ਦੀਆਂ ਕਾਰਵਾਈਆਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਵਿਚ ਆਉੰਦੀਆ ਹਨ, ਨੂੰ ਦਰਸਾਉਂਦਾ ਹੈ। ਸਭ ਤੋਂ ਤੇਜ਼-ਤਰਾਰ ਅਤੇ ਰਾਜ ਪੰਛੀ ਬਾਜ ਦੀ ਤਸਵੀਰ ਪ੍ਰਤੀਕਾਤਮਕ ਤੌਰ ਤੇ ਚੋਣ ਕਮਿਸ਼ਨ ਦੀ ਹਰ ਦਿਸ਼ਾ ਵਿੱਚ ਨਿਗਰਾਨੀ ਦੀ ਪੈਰਵੀ ਕਰ ਰਹੀ ਹੈ। ਇਸੇ ਤਰ੍ਹਾਂ “ਪੰਜ-ਆਬ ਕਰੂਗਾ 1 ਜੂਨ ਨੂੰ ਵੋਟ” ਦਰਿਆਵਾਂ ਦੇ ਵਾਂਗ ਸ਼ੂਕਦੇ ਪੰਜਾਬੀ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਪ੍ਰਤੀਤ ਹੁੰਦਾ ਹੈ। ਲੋਕਤੰਤਰ ਵਿੱਚ ਔਰਤ ਵੋਟਰਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਅਤੇ ਲੋਕਤੰਤਰ ਦੀ ਮਾਤਾ ਦਾ ਸਟੈਚੂ ਇੱਕ ਹੋਰ ਸ਼ਾਹਕਾਰ ਹੈ। ਗੁਰਪ੍ਰੀਤ ਸਿੰਘ ਨਾਮਧਾਰੀ ਪੇਸ਼ੇ ਵੱਜੋਂ ਇੱਕ ਸਕੂਲ ਅਧਿਆਪਕ ਹਨ, ਉਹ ਆਪ ਵੀ ਬਿਲਕੁਲ ਸ਼ਾਂਤ, ਚਿੱਟੇ ਪਹਿਰਾਵੇ ਵਿੱਚ ਵਿਚਰਦੇ ਹੋਏ 1 ਜੂਨ ਨੂੰ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਲਾਲਚ, ਭੇਦ ਭਾਵ, ਨਸ਼ਿਆਂ ਤੋਂ ਮੁਕਤ ਵੋਟ ਪਾਉਣ ਦਾ ਸੁਨੇਹਾ ਦਿੰਦੇ ਜਾਪਦੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਏ ਚੋਣ ਆਬਜ਼ਰਵਰਾਂ ਅਤੇ ਦੂਜੇ ਜ਼ਿਲ੍ਹਿਆ ਦੇ ਅਧਿਕਾਰੀਆਂ ਵੱਲੋਂ ਉਹਨਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ