ਸੁਨਾਮ : ਸੁਨਾਮ ਪੁਲਿਸ ਨੇ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਕੇ ਫ਼ਰਾਰ ਹੋਣ ਵਾਲੇ ਤਿੰਨ ਮੈਂਬਰੀ ਝਪਟਮਾਰ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਥਿਤ ਦੋਸ਼ੀਆਂ ਪਾਸੋਂ 10 ਮੋਬਾਇਲ ਫੋਨ ਬਰਾਮਦ ਕਰਵਾਏ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਡੀ ਐਸ ਪੀ ਸੁਨਾਮ ਨੇ ਦੱਸਿਆ ਕਿ ਸਰਤਾਜ ਸਿੰਘ ਚਹਿਲ ਐਸਐਸਪੀ ਸੰਗਰੂਰ ਦੀ ਅਗਵਾਈ ਅਧੀਨ ਇੰਸਪੈਕਟਰ ਸੁਖਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸੁਨਾਮ,ਥਾਣੇਦਾਰ ਦਵਿੰਦਰ ਸਿੰਘ ਇੰਚਾਰਜ ਜੈਲ ਪੋਸਟ ਸਿਟੀ ਸੁਨਾਮ ਸਮੁੱਚੀ ਪੁਲਿਸ ਟੀਮ ਸਮੇਤ ਸ਼ਹਿਰ ਸਨਾਮ ਦੇ ਏਰੀਏ ਵਿੱਚ ਮੋਬਾਈਲ ਫੋਨ ਖੋਹ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ 10 ਮੋਬਾਈਲ ਫੋਨ ਬਰਾਮਦ ਕਰਵਾਏ ਹਨ।
ਉਹਨਾਂ ਨੇ ਦੱਸਿਆ ਕਿ 25 ਮਈ ਨੂੰ ਰੇਖਾ ਰਾਣੀ ਬੈਕ ਸਾਈਡ ਮਹਾਰਾਜਾ ਪੈਲੇਸ ਸੁਨਾਮ ਜ਼ਿਲ੍ਹਾ ਸੰਗਰੂਰ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਕਿ 13 ਮਈ ਨੂੰ ਉਸ ਦਾ ਮੋਬਾਇਲ ਫੋਨ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਖੋਹ ਕੀਤਾ ਗਿਆ ਹੈ। ਇਸ ਦੇ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਦੁਰਾਨੇ ਤਫਤੀਸ ਮੁਕੱਦਮਾ ਹਜਾ ਵਿੱਚ ਕਮਲਦੀਪ ਸਿੰਘ ਉਰਫ ਚਿੜੀ ਵਾਸੀ ਛਾਜਲਾ, ਗੁਰਜੰਟ ਸਿੰਘ ਉਰਫ ਜੰਟਾ ਵਾਸੀ ਛਾਜਲਾ ਅਤੇ ਰਾਜਦੀਪ ਸਿੰਘ ਉਰਫ ਕਾਲੀ ਵਾਸੀ ਈਲਵਾਲ ਹਾਲ਼ ਵਾਸੀ ਛਾਜਲਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਮੁਕੱਦਮੇ ਰੇਖਾ ਰਾਣੀ ਉਕਤ ਦਾ ਖੋਹ ਕੀਤਾ ਮੋਬਾਇਲ ਫੋਨ ਅਤੇ 9 ਹੋਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ, ਮੁਕਦਮਾ ਦੀ ਤਫਤੀਸ਼ ਜਾਰੀ ਹੈ। ਡੀਐਸਪੀ ਮਨਦੀਪ ਸਿੰਘ ਨੇ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਕੰਮ ਕਰਨ ਵਾਲੇ ਵਿਅਕਤੀ ਨੂੰ ਨਹੀਂ ਬਖਸ਼ਿਆ ਜਾਵੇਗਾ ਮਾੜੇ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।