Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Chandigarh

ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਸੰਜੀਵ ਕੁਮਾਰ ਗ੍ਰਿਫ਼ਤਾਰ

May 28, 2024 11:56 AM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ 'ਤੇ ਬੈਂਕ ਐਂਟਰੀਆਂ ਕਰਵਾ ਕੇ ਨਜਾਇਜ਼ ਪੈਸੇ ਪ੍ਰਾਪਤ ਕੀਤੇ ਸਨ। 
ਇਸ ਤੋਂ ਇਲਾਵਾ, ਇਹਨਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਹਨਾਂ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ। ਮੁਲਜ਼ਮਾਂ ਦੀ ਕਾਰਜ ਵਿਧੀ ਸਬੰਧੀ ਕਾਰਜ ਵਿਧੀ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਾਸ ਵਰਮਾ ਸਾਲ 2019-20 ਵਿੱਚ ਦੋ ਰੀਅਲ ਅਸਟੇਟ ਫਰਮਾਂ 'ਬਾਲਾਜੀ ਇੰਫਰਾ ਬਿਲਡਟੈਕ' ਅਤੇ 'ਬਾਲਾਜੀ ਡਿਵੈਲਪਰਸ' ਵਿੱਚ ਆਪਣੇ ਪਿਤਾ ਦੇ ਕਾਲੇ ਧਨ ਦੀ ਖੱਪਤ ਕਰਕੇ ਅਤੇ ਫਰਮਾਂ ਦੇ ਦੂਜੇ ਭਾਈਵਾਲਾਂ ਤੋਂ ਅਸੁਰੱਖਿਅਤ ਕਰਜ਼ੇ ਵਜੋਂ ਬੈਂਕ ਐਂਟਰੀਆਂ ਰਾਹੀਂ ਧਨ ਪ੍ਰਾਪਤ ਕਰਕੇ ਅਤੇ ਬਦਲੇ ਵਿੱਚ ਨਕਦ ਰਾਸ਼ੀ ਉਨ੍ਹਾਂ ਨੂੰ ਵਾਪਸ ਕਰਕੇ ਹਿੱਸੇਦਾਰ ਬਣ ਗਿਆ। ਉਸ ਦੇ ਸਹਿ-ਦੋਸ਼ੀ ਸੰਜੀਵ ਕੁਮਾਰ ਵਾਸੀ ਖਰੜ, ਅਤੇ ਕੁਰਾਲੀ ਵਾਸੀ ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਨੇ ਪਲਾਟ ਵੇਚਣ ਅਤੇ ਰਿਹਾਇਸ਼ੀ ਕਲੋਨੀ ਨੂੰ ਗੈਰਕਾਨੂੰਨੀ ਢੰਗ ਨਾਲ ਰੈਗੂਲਰ ਕਰਵਾਉਣ ਲਈ ਪਹਿਲਾਂ ਤੋਂ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੰਜੀਵ ਕੁਮਾਰ 50 ਪ੍ਰਤੀਸ਼ਤ ਹਿੱਸੇਦਾਰੀ ਨਾਲ 'ਬਾਲਾਜੀ ਇੰਫਰਾ ਬਿਲਡਟੈਕ' ਦਾ ਫਾਊਂਡਰ ਸੀ ਅਤੇ ਉਸਨੇ ਖਰੜ ਵਿੱਚ ਖੇਤੀਬਾੜੀ ਜ਼ਮੀਨ ਖਰੀਦਣ ਲਈ ਹੋਰ ਭਾਈਵਾਲਾਂ ਦੇ ਨਾਲ ਮਿਲ ਕੇ 2.30 ਕਰੋੜ ਰੁਪਏ (ਉਸਦਾ ਹਿੱਸਾ) ਦਾ ਨਿਵੇਸ਼ ਕੀਤਾ ਅਤੇ ਫਿਰ ਇਸ ਜ਼ਮੀਨ 'ਤੇ ਗੈਰ-ਕਾਨੂੰਨੀ ਢੰਗ ਨਾਲ ਰਿਹਾਇਸ਼ੀ ਕਲੋਨੀ ਨੂੰ ਰੈਗੂਲਰਾਈਜ ਕਰਵਾਇਆ। ਇਸ ਤੋਂ ਬਾਅਦ, ਉਸਨੇ ਬਿਨਾਂ ਕੋਈ ਲਾਭ ਲਏ ਫਰਮ ਤੋਂ ਅਸਤੀਫਾ ਦੇ ਦਿੱਤਾ ਅਤੇ ਉਸਦਾ 15 ਫੀਸਦ ਹਿੱਸਾ ਗੌਰਵ ਗੁਪਤਾ ਰਾਹੀਂ ਵਿਕਾਸ ਵਰਮਾ ਨੂੰ ਮਿਲ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਵੀ ਜੂਨ 2023 ਵਿੱਚ ਸਾਬਕਾ ਈ.ਓ. ਗਿਰੀਸ਼ ਵਰਮਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ ਵਿਖੇ 5 ਏਕੜ ਜ਼ਮੀਨ 'ਤੇ ਸਥਿਤ 25000 ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਜ਼ਮੀਨ ਵਜੋਂ ਵੇਚ ਕੇ ਗਿਰੀਸ਼ ਵਰਮਾ ਨੂੰ ਗੈਰ-ਕਾਨੂੰਨੀ ਤੌਰ 'ਤੇ ਅਮੀਰ ਬਣਾਉਣ ਵਿੱਚ ਮੱਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਜੋ ਕਿ ਐਮ.ਸੀ. ਜ਼ੀਰਕਪੁਰ ਦੇ ਖੇਤਰ ਵਿੱਚ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਵੱਲੋਂ ਇਸ ਜ਼ਮੀਨ ਦੀ ਸਰਕਾਰ ਵੱਲੋਂ ਮਿਥੀ ਕੀਮਤ ਨਾਲੋਂ ਘੱਟ ਕੀਮਤ ਉਪਰ ਰਜਿਸਟਰੀ ਕਰਵਾਈ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਰਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਗਿਆ ਸੀ।
 

Have something to say? Post your comment

 

More in Chandigarh

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ  20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਗ੍ਰਾਮ ਪੰਚਾਇਤ ਰਜਾਪੁਰ ਦੀ ਸ਼ਾਮਲਾਤ ਜ਼ਮੀਨ ਨਜਾਇਜ਼ ਕਾਬਜਕਾਰਾਂ ਪਾਸੋਂ ਛੁਡਵਾਈ ਗਈ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨਸ਼ਿਆਂ ਨੂੰ ਖਤਮ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : DIG Nilambari Jagdale

DIG Nilambari Jagdale ਦੀ ਅਗਵਾਈ ਵਿੱਚ Balongi ਖੇਤਰ ਵਿੱਚ ਚਲਾਇਆ ਗਿਆ ਸਰਚ ਆਪਰੇਸ਼ਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਮਿਲਿਆ ਹੁਲਾਰਾ ; 15 ਫ਼ੀਸਦ ਰਕਬਾ ਵਧਿਆ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ