Thursday, September 19, 2024

Malwa

ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਅਨੁਸਾਰ 30 ਮਈ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਤੇ ਰਹੇਗੀ ਪਾਬੰਦੀ

May 28, 2024 02:05 PM
ਅਸ਼ਵਨੀ ਸੋਢੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਮਾਲੇਰਕੋਟਲਾ : ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਅਨੁਸਾਰ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਸਪੱਸ਼ਟ ਕਰਦਿਆ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ’ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ ’ਚ ਸਹਿਯੋਗ  ਦੇਣ ਦੀ ਅਪੀਲ ਕੀਤੀ ਹੈ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ