ਮਾਨਸਾ : ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਕੋਈ ਇੱਕਠ ਨਹੀ ਹੋਵੇਗਾ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ 29 ਮਈ 2022 ਨੂੰ ਕਤਲ ਕੀਤਾ ਸੀ ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਨ ਕਿਹਾ ਕਿ ਲੋਕ ਸਭਾ ਚੋਣਾਂ ਦੇ ਚਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਿਤ ਰਹੇਗੀ। ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਉਸ ਦਾ ਕਤਲ ਇੱਕ ਬਹੁਤ ਵੱਡੀ ਸਾਜ਼ਿਸ਼ ਦੇ ਤਹਿਤ ਹੋਇਆ ਹੈ। ਸਿੱਧੂ ਦੀ ਬਰਸੀ ਮੌਕੇ ਕੁਝ ਸਮਾਜ ਸੇਵੀ ਸੰਸਥਾਵਾਂ ਮੂਸੇ ਪਿੰਡ ਵਿੱਚ ਖੂਨਦਾਨ ਕੈਂਪ ਲਗਾਉਣ ਜਾ ਰਹੀਆਂ ਹਨ।