Friday, September 20, 2024

Chandigarh

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ, ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

May 29, 2024 12:54 PM
SehajTimes

ਮੋਹਾਲੀ : ਜ਼ਿਲ੍ਹਾ ਸਵੀਪ ਟੀਮ ਮੋਹਾਲੀ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਕਸਦ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਥਾਂ ’ਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਸਬਜ਼ੀ ਮੰਡੀ ਵਿੱਚ ਸਬਜ਼ੀ ਦੀਆਂ ਰੇਹੜੀਆਂ ਲਾਉਣ ਵਾਲੇ ਅਤੇ ਸਬਜ਼ੀ ਅਤੇ ਫ਼ਲ ਖਰੀਦਣ ਆਏ ਲੋਕਾਂ ਨੂੰ 1 ਜੂਨ, 2024  ਨੂੰ ਵੋਟਾਂ ਦੇ ਪੁਰਬ ਸਬੰਧੀ ਜਾਗਰੂਕ ਕਰਨ ਲਈ ਡਰਿਲ ਕੀਤੀ ਗਈ।

ਕਿਸਾਨ ਮੰਡੀ ਵਿੱਚ ਕਾਰੋਬਾਰ ਕਰ ਰਹੇ ਵੋਟਰਾਂ ਨੂੰ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ  ਵੋਟ ਪਾਉਣ ਦੇ ਸੁਨੇਹੇ ਵਾਲੀਆਂ ਟੋਪੀਆਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਵੱਲੋਂ ਤਿਆਰ ਨਿਮੰਤਰਣ ਪੱਤਰ ‘1 ਜੂਨ 2024’ ਨੂੰ ਵੋਟ ਪਾਉਣ ਦਾ ਨਿੱਘਾ ਸੱਦਾ ਦਿੱਤਾ ਗਿਆ।

ਜ਼ਿਲ੍ਹਾ ਨੋਡਲ ਅਫਸਰ ਸਵੀਪ  ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸੈਕਟਰ 78 ਵਿੱਚ  ਜਿੱਥੇ ਤਕਰੀਬਨ 200 ਦੇ ਕਰੀਬ ਰੇਹੜੀਆਂ,  ਫੜੀਆਂ ਵਾਲੇ ਅਤੇ ਸਬਜ਼ੀਆਂ ਅਤੇ ਫ਼ਲ਼ਾਂ ਦਾ ਕਾਰੋਬਾਰ ਕਰਦੇ ਹਨ, ਨੂੰ ਵਾਤਾਵਰਣ ਬਚਾਓ, ਪਲਾਸਟਿਕ ਹਟਾਓ ਦਾ ਨਾਅਰਾ ਦਿੰਦਿਆਂ, ਉੱਥੇ ਆਏ ਲੋਕਾਂ ਨੂੰ  ‘ਪੋਲੀਥੀਨ ਨਾ ਮੰਗੋ, ਥੈਲਾ ਚੁੱਕਣੋਂ ਨਾ ਸੰਗੋ’ ਦਾ ਸੁਨੇਹਾ ਦਿੱਤਾ ਗਿਆ। ਉੱਥੇ ਆਏ ਲੋਕਾਂ ਵੱਲੋਂ ਇਸ ਸੁਨੇਹੇ ਦਾ ਸਮਰਥਨ ਕਰਦੇ ਹੋਏ ਪੋਲੀਥੀਨ ਨਾ ਵਰਤਣ, ਰੁੱਖ ਲਗਾਉਣ ਤੇ ਨਾਲ ਹੀ ਉਨ੍ਹਾਂ ਦੀ ਦੇਖਭਾਲ ਕਰਨ ਅਤੇ ਆਪਣਾ ਵੋਟ ਦੇਸ਼ ਦੇ ਨਾਂ ਭਗਤਾਉਣ ਦੀ ਖੁੱਲ੍ਹੀ ਇੱਛਾ ਪ੍ਰਗਟ ਕੀਤੀ ਗਈ। ਇਸ ਮੌਕੇ ਰੇਹੜੀ ਵਾਲਿਆਂ, ਟੈਂਪੂ ਵਾਲਿਆਂ ਨਾਲ ਮਿਲ ਕੇ ਨਿੰਮ ਦੇ ਪੰਜ ਪੌਦੇ ਵੀ ਲਗਾਏ ਗਏ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ