ਪਟਿਆਲਾ : ਸੈਸ਼ਨ 2023-24 ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਨੇ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਖੇਡਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 79 ਮੈਡਲ ਜਿੱਤੇ, ਜਿਸ ਵਿੱਚ 12 ਗੋਲਡ, 31 ਸਿਲਵਰ ਅਤੇ 36 ਬਰਾਊਂਜ਼ ਮੈਡਲ ਸ਼ਾਮਲ ਸਨ। ਇੱਥੇ ਇਹ ਵੀ ਗੱਲ ਜ਼ਿਕਰਯੋਗ ਹੈ ਕਿ ਇਸ ਸਕੂਲ ਵਿੱਚ ਸੈਸ਼ਨ 2023-24 ਵਿੱਚ ਸਿਰਫ 80 ਵਿਦਿਆਰਥੀ ਸਨ ਪਰ ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਕੁੱਲ 79 ਮੈਡਲ ਜਿੱਤੇ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ 2023 ਅਤੇ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2 ਵਿੱਚ ਵੱਖ-ਵੱਖ ਖੇਡਾਂ ਵਿੱਚ ਜਿਵੇਂ ਅਥਲੈਟਿਕਸ, ਜੂਡੋ, ਨੈੱਟਬਾਲ, ਸਾਫਟਬਾਲ, ਬਾਕਸਿੰਗ ਵਿੱਚ ਭਾਗ ਲਿਆ। ਸਕੂਲ ਦੇ ਅਧਿਆਪਕਾਂ ਨੇ ਵੀ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2 ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2 ਵਿੱਚ 4 ਗੋਲਡ ਮੈਡਲ ਹਾਸਲ ਕੀਤੇ। ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2 ਵਿੱਚ 2 ਗੋਲਡ ਅਤੇ 1 ਸਿਲਵਰ ਮੈਡਲ ਹਾਸਲ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ-2023 ਦੇ ਬਲਾਕ ਪੱਧਰੀ ਮਕਾਬਲਿਆਂ ਵਿੱਚ 6 ਗੋਲਡ, 2 ਸਿਲਵਰ ਅਤੇ 2 ਬਰਾਊਂਜ਼ ਮੈਡਲ ਹਾਸਲ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ-2023 ਦੇ ਜ਼ਿਲ੍ਹਾ ਪੱਧਰੀ ਮਕਾਬਲਿਆਂ ਵਿੱਚ 4 ਸਿਲਵਰ ਅਤੇ 33 ਬਰਾਊਂਜ਼ ਮੈਡਲ ਹਾਸਲ ਕੀਤੇ। ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2 ਦੇ ਜ਼ਿਲ੍ਹਾ ਪੱਧਰੀ ਮਕਾਬਲਿਆਂ ਵਿੱਚ 24 ਸਿਲਵਰ ਅਤੇ 1 ਬਰਾਊਂਜ਼ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਦੀ ਮਿਹਨਤ ਦਸਕਾ ਸਕੂਲ ਵਿੱਚ ਖੇਡਾਂ ਲਈ ਚੰਗਾ ਮਾਹੌਲ ਬਣ ਰਿਹਾ ਹੈ ਅਤੇ ਸਕੂਲ ਹਰ ਸਾਲ ਖੇਡਾਂ ਵਿੱਚ ਨਵੀਆਂ ਉਚਾਈਆਂ ਛੂਹ ਰਿਹਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੂਚੀ ਪੈਦਾ ਕਰਦੇ ਹਨ ਅਤੇ ਹਰ ਇੱਕ ਵਿਦਿਆਰਥੀ ਦੀ ਖੇਡਾਂ ਪ੍ਰਤੀ ਜਰੂਰਤਾਂ ਨੂੰ ਪੂਰਾ ਵੀ ਕਰਦੇ ਹਨ। ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਵਾਸੀ ਸ੍ਰੀਮਤੀ ਮਮਤਾ ਰਾਣੀ ਜੀ ਵੱਲੋਂ ਖੇਡਾਂ ਪ੍ਰਤੀ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਦੇ ਹਨ ਅਤੇ ਸਮੇਂ ਸਮੇਂ ਤੇ ਉਹਨਾਂ ਨੂੰ ਸਨਮਾਨਿਤ ਵੀ ਕਰਦੇ ਰਹਿੰਦੇ ਹਨ।