Thursday, July 04, 2024
BREAKING NEWS
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ

Chandigarh

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ

May 30, 2024 12:50 PM
SehajTimes

ਚੰਡੀਗੜ੍ਹ : ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ।


ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

Have something to say? Post your comment

 

More in Chandigarh

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ 

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਮੋਹਾਲੀ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫ਼ਿਕ ਮੈਨੇਜਮੈਂਟ ਸਿਸਟਮ ਦੀ ਸਥਾਪਤੀ ਸ਼ੁਰੂ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : Harbhajan ETO

DC ਨੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਕੀਤਾ ਗਠਨ

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

39ਵੇਂ ਰਾਸ਼ਟਰੀ ਪੱਧਰ ਦੇ ਲਰਨ ਟੂ ਲਿਵ ਟੂਗੈਦਰ ਕੈਂਪ ਦਾ ਦਿਨ-5 

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ : ਸੁੱਕੀਆਂ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ