ਮੋਹਾਲੀ : ਸ੍ਰੀਮਤੀ ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਵਿਚ 01.06.2024 ਨੂੰ ਕਨਵੈਸਿੰਗ ਆਦਿ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਵੋਟਾਂ ਦੀ ਪ੍ਰੀਕ੍ਰਿਆ ਨੂੰ ਨੇਪਰੇ ਚਾੜਨ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੇ ਸ਼ੈਕਸ਼ਨ 130 ਵਿਚ ਦਰਸਾਏ ਅਨੁਸਾਰ ਜ਼ਿਲ੍ਹੇ ਵਿਚ ਨਿਯਤ ਕੀਤੇ ਗਏ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿਚ ਆਮ ਜਨਤਾ ਨੂੰ ਚੋਣਾਂ ਦੀ ਮਿਤੀ 1 ਜੂਨ ਨੂੰ ਕਨਵੈਸਿੰਗ ਆਦਿ ਕਰਨ ਤੇ ਰੋਕ ਲਗਾਉਣੀ ਲਾਜ਼ਮੀ ਹੈ।