Friday, November 22, 2024

Malwa

ਸ. ਸਿਮਰਨਜੀਤ ਸਿੰਘ ਮਾਨ ਦੇ ਰੋਡ ਸ਼ੋਅ ਨੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਰੰਗ ਵਿੱਚ ਰੰਗਿਆ ਹਲਕਾ

May 30, 2024 03:56 PM
ਅਸ਼ਵਨੀ ਸੋਢੀ
ਜੋ ਵਾਅਦੇ ਸਰਕਾਰਾਂ ਭੁੱਲ ਗਈਆਂ ਹਨ, ਉਹ ਅਸੀਂ ਪੂਰੇ ਕਰਵਾਂਵਾਗੇ: ਸਿਮਰਨਜੀਤ ਸਿੰਘ ਮਾਨ
 
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਅੱਜ ਤੀਜਾ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜਿਸਦੀ ਸ਼ੁਰੂਆਤ ਭਸੌੜ ਤੋਂ ਹੋਈ, ਜਿਸ ਤੋਂ ਬਾਅਦ ਠਾਠਾਂ ਮਾਰਦੇ ਲੋਕਾਂ ਦੇ ਇਕੱਠ ਦਾ ਇਹ ਕਾਫ਼ਲਾ ਈਸੜਾ, ਲੁਹਾਰ ਮਾਜਰਾ, ਢਢੋਗਲ, ਮੀਮਸਾ, ਧਾਂਦਰਾ, ਬਰੜਵਾਲ, ਧੂਰੀ ਸ਼ਹਿਰ, ਬੇਨੜੀ, ਕੱਕੜਵਾਲ, ਰਾਜੋਮਾਜਰਾ, ਜਹਾਂਗੀਰ, ਕਹੇਰੂ, ਬਮਾਲ, ਹਥਨ, ਘਨੌਰੀ ਕਲਾਂ, ਚਾਂਗਲੀ, ਕਾਤਰੋ, ਸ਼ੇਰਪੁਰ, ਬੜੀ, ਟਿੱਬਾ, ਗੰਡੇਵਾਲ, ਪੰਜਗਰਾਈਆਂ, ਬਾਪਲਾ, ਕਸਬਾ, ਸੰਦੌੜ, ਖੁਰਦ, ਸ਼ੇਰਗੜ੍ਹ ਚੀਮਾ, ਕੁਠਾਲਾ, ਭੂਦਨ, ਸਿਕੰਦਰਪੁਰਾ, ਕੇਲੋਂ, ਮਾਲੇਰਕੋਟਲਾ ਸਿਟੀ ਵਿੱਚੋਂ ਦੀ ਹੁੰਦਾ ਹੋਇਆ ਕਿੱਲਾ ਰਹਿਮਤਗੜ੍ਹ ਪਹੁੰਚ ਕੇ ਸੰਪੰਨ ਹੋਵੇਗਾ | ਇੱਥੇ ਵਰਨਣਯੋਗ ਹੈ ਕਿ ਲੋਕ ਆਪ ਮੁਹਾਰੇ ਆਪੋ ਆਪਣੇ ਸਾਧਨ ਲੈ ਕੇ ਰੋਡ ਸ਼ੋਅ ਵਿੱਚ ਸ਼ਾਮਲ ਹੋ ਰਹੇ ਸਨ ਅਤੇ ਵੱਖ-ਵੱਖ ਪਿੰਡਾਂ ਵਿੱਚ ਰੋਡ ਸ਼ੋਅ ਦਾ ਜੋਰਦਾਰ ਸਵਾਗਤ ਕੀਤਾ ਗਿਆ ਜਾ ਰਿਹਾ ਸੀ | ਆਲਮ ਇਹ ਸੀ ਕਿ ਜਿੱਥੋਂ-ਜਿੱਥੋਂ ਦੀ ਰੋਡ ਸ਼ੋਅ ਲੰਘਿਆ ਹਲਕੇ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਰੰਗ ਵਿੱਚ ਰੰਗ ਗਿਆ | 
ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਨੂੰ  ਸੰਬੋਧਨ ਕਰਦਿਆਂ ਸ. ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਹੱਕ ਵਿੱਚ ਹਨ੍ਹੇਰੀ ਵਗ ਰਹੀ ਹੈ, ਜਿਸਨੇ ਸਾਰੀਆਂ ਪਾਰਟੀਆਂ ਨੂੰ ਚਿੰਤਾ ਵਿੱਚ ਪਾ ਰੱਖਿਆ ਹੈ | ਸਾਰੀਆਂ ਪਾਰਟੀਆਂ ਦਾ ਜੋਰ ਸੰਗਰੂਰ ਸੀਟ 'ਤੇ ਲੱਗਿਆ ਹੋਇਆ ਹੈ ਪਰ ਸੰਗਰੂਰ ਹਲਕੇ ਦੇ ਜਾਗਰੂਕ ਤੇ ਅਣਖੀ ਲੋਕ ਝੂਠੇ ਵਾਅਦੇ ਕਰਕੇ ਮੁਕਰਨ ਵਾਲੀਆਂ ਰਿਵਾਇਤੀ ਸਿਆਸੀ ਪਾਰਟੀਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ | ਉਨ੍ਹਾਂ ਕਿਹਾ ਕਿ ਜੋ ਵਾਅਦੇ ਲੋਕਾਂ ਨਾਲ ਕਰਕੇ ਸਰਕਾਰਾਂ ਭੁੱਲ ਚੁੱਕੀਆਂ ਹਨ, ਉਹ ਸਰਕਾਰਾਂ ਉੱਪਰ ਦਬਾਅ ਪਾ ਕੇ ਅਸੀਂ ਪੂਰੇ ਕਰਵਾਵਾਂਗੇ | ਉਨ੍ਹਾਂ ਲੋਕਾਂ ਨੂੰ  ਅਪੀਲ ਕੀਤੀ ਕਿ ਸਰਕਾਰਾਂ ਵੱਲੋਂ ਕੀਤੇ ਜੁਲਮਾਂ ਨੂੰ  ਭੁੱਲਣਾ ਨਹੀਂ ਹੈ | ਇਨ੍ਹਾਂ ਦਾ ਹਿਸਾਬ 1 ਜੂਨ ਨੂੰ ਆਪਣੀ ਵੋਟ ਦੀ ਤਾਕਤ ਨਾਲ ਲੈਣਾ ਹੈ | ਸ. ਮਾਨ ਨੇ ਹਲਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਰੋਡ ਸ਼ੋਅ ਵਿੱਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਸਰਗਰਮ ਵਰਕਰ, ਸਮਰੱਥਕ ਅਤੇ ਵੱਡੀ ਗਿਣਤੀ ਵਿੱਚ ਹਲਕੇ ਦੇ ਆਮ ਲੋਕ ਸ਼ਾਮਲ ਹੋਏ |

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ