Thursday, November 21, 2024

Malwa

DC ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ

May 30, 2024 06:30 PM
SehajTimes

ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਕੀਤਾ ਉਪਰਾਲਾ

‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਵਰਤਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਆਮ ਖਾਸ ਬਾਗ ਤਕ ਕੱਢੀ ਗਈ। ਇਸ ਮੌਕੇ ਜਿੱਥੇ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਵੋਟਰ ਪ੍ਰਣ ਬੋਰਡ ਉੱਤੇ ਦਸਤਖਤ ਕਰ ਕੇ ਵੋਟ ਪਾਉਣ ਦਾ ਅਹਿਦ ਲਿਆ ਗਿਆ ਉਥੇ ਰੈਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ। ਇਸ ਦੌਰਾਨ ਸ਼੍ਰੀਮਤੀ ਸ਼ੇਰਗਿੱਲ ਵੱਲੋਂ ਨੌਜਵਾਨਾਂ ਦੀਆਂ ਟੀ ਸ਼ਰਟਾਂ 'ਤੇ ਵੋਟਰ ਜਾਗਰੂਕਤਾ ਸਟਿੱਕਰ ਲਾਏ ਗਏ ਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਅਧੀਨ ਜ਼ਿਲ੍ਹੇ ਅੰਦਰ ਜੰਗੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਸੇ ਤਹਿਤ ਵਿਸ਼ੇਸ ਤੌਰ ਉੱਤੇ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਇਹ ਰੈਲੀ ਕੱਢੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਵੀਪ ਟੀਮਾਂ ਘਰ-ਘਰ ਜਾ ਕੇ ਵੋਟਰਾਂ ਨੂੰ 01 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ। ਵੋਟਾਂ ਪਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਲੈਕੇ ਸ਼ਾਮ 06:00 ਵਜੇ ਤਕ ਹੈ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਸ਼ਹਿਰਾਂ ਦੇ ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।

ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ  7447447217  ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸ ਲਈ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ.ਖਮਾਣੋਂ ਮਨਰੀਤ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜੋਬਨ ਗਿੱਲ, ਸਹਾਇਕ ਡਾਇਰੈਕਟਰ ਯੂਥ ਸਰਵਿਸਜ਼ ਮਨਤੇਜ ਸਿੰਘ, ਸੀਨੀਅਰ ਬਾਸਕਟਬਾਲ ਕੋਚ ਰਾਹੁਲਦੀਪ ਸਿੰਘ, ਸੁਖਦੀਪ ਸਿੰਘ, ਰਮਣੀਕ ਸਿੰਘ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਮਨੀਸ਼ ਕੁਮਾਰ, ਮਨਵੀਰ ਕੌਰ, ਵੀਰਾਂ ਦੇਵੀ (ਸਾਰੇ ਕੋਚ), ਰੂਪਪ੍ਰੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਨੌਜਵਾਨ ਤੇ ਸ਼ਹਿਰ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ