Friday, April 18, 2025

Chandigarh

ਲੋਕ ਸਭਾ ਚੋਣਾਂ ਦਾ ਪ੍ਰਚਾਰ ਬੰਦ ਹੋਣ ਉਪਰੰਤ ਦੇ ਆਖਰੀ 48 ਘੰਟਿਆਂ ਦੀ ਚੌਕਸੀ

May 30, 2024 06:48 PM
SehajTimes

ਮੋਹਾਲੀ ਪ੍ਰਸ਼ਾਸਨ ਆਨਲਾਈਨ ਡਿਲੀਵਰੀ ਪਾਰਟਨਰਾਂ ਤੋਂ ਇਲਾਵਾ ਡਿਜੀਟਲ ਅਤੇ ਔਨਲਾਈਨ ਟ੍ਰਾਂਜ਼ੈਕਸ਼ਨਾਂ ’ਤੇ ਨੇੜਿਓਂ ਨਜ਼ਰ ਰੱਖੇਗਾ

ਸਿਨੇਮਾ ਹਾਲ, ਟੈਲੀਵਿਜ਼ਨ ਜਾਂ ਹੋਰ ਅਜਿਹੇ ਮਾਧਿਅਮ ਦੀ ਵਰਤੋਂ ਚੋਣ ਪ੍ਰਚਾਰ ਲਈ ਕਰਨ ’ਤੇ ਹੋਵੇਗੀ ਮਨਾਹੀ

ਪਾਰਟੀਆਂ ਲਈ ਵਾਹਨ ਦੀ ਸੀਮਤ ਅਤੇ ਮਨਜ਼ੂਰੀ ਪ੍ਰਾਪਤ ਵਰਤੋਂ ਹੀ ਹੋ ਸਕੇਗੀ

ਸੰਚਾਰ ਸਾਧਨ ਅਤੇ ਬਿਜਲੀ ਸਪਲਾਈ ਇਨ੍ਹਾਂ 48 ਘੰਟਿਆਂ ਦੌਰਾਨ ਨਿਰਵਿਘਨ ਰੱਖੀ ਜਾਵੇਗੀ

ਲਾਊਡਸਪੀਕਰਾਂ, ਬਾਹਰਲੇ ਲੋਕਾਂ, ਜਨਤਕ ਮੀਟਿੰਗਾਂ ਅਤੇ ਪ੍ਰਦਰਸ਼ਨਾਂ ’ਤੇ ਪਾਬੰਦੀ

ਵੋਟਰਾਂ ਨੂੰ ਗਲਤ ਸੂਚਨਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੀ ਚਿਤਾਵਨੀ

ਪ੍ਰਸ਼ਾਸਨ ਨੇ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਭਰਮਾਊ ਸੂਚਨਾਵਾਂ ਨੂੰ ਰੋਕਣ ਲਈ ਮੀਡੀਆ ਤੋਂ ਸਹਿਯੋਗ ਦੀ ਮੰਗ ਕੀਤੀ

ਮੋਹਾਲੀ : ਜ਼ਿਲ੍ਹੇ ’ਚ 01 ਜੂਨ, 2024 ਨੂੰ ਵੋਟਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਅੱਜ ਇੱਥੇ ਕਿਹਾ ਕਿ ਆਖਰਲੇ 48 ਘੰਟਿਆਂ (30 ਮਈ, ਸ਼ਾਮ 6:00 ਵਜੇ ਤੋਂ ਸ਼ੁਰੂ ਹੋ ਕੇ) ਦੌਰਾਨ ਆਦਰਸ਼ ਚੋਣ ਜ਼ਾਬਤਾ ਅਤੇ ਚੋਣ ਪ੍ਰਚਾਰ ’ਤੇ ਪਾਬੰਦੀ ਦੀ ਹਦਾਇਤਾਂ ਦੀ ਕੋਈ ਉਲੰਘਣਾ ਸਹਿਣ ਨਹੀਂ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ 48 ਘੰਟਿਆਂ ਦੌਰਾਨ ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸਵਿੱਗੀ, ਜ਼ੋਮੈਟੋ ਅਤੇ ਬਲਿੰਕ-ਇੱਟ ਵਰਗੇ ਆਨਲਾਈਨ ਡਿਲੀਵਰੀ ਪਾਰਟਨਰਜ਼ ਤੋਂ ਇਲਾਵਾ ਡਿਜੀਟਲ ਅਤੇ ਆਨਲਾਈਨ ਲੈਣ-ਦੇਣ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਸਿਨੇਮਾ ਹਾਲ, ਟੈਲੀਵਿਜ਼ਨ ਜਾਂ ਇਸ ਤਰ੍ਹਾਂ ਦੇ ਹੋਰ ਮਾਧਿਅਮਾਂ ਦੀ ਵਰਤੋਂ ਕਰਦਿਆਂ ਇਸ ਸਮੇਂ ਦੌਰਾਨ ਚੋਣ ਸਬੰਧੀ ਕੋਈ ਵੀ ਸਮੱਗਰੀ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬਲਕ ਐਸ ਐਮ ਐਸ ਅਤੇ ਵੌਇਸ ਸੁਨੇਹੇ ਵੀ ਮਨਾਹੀ ਦੇ ਅਧੀਨ ਆਉਣਗੇ। ਇੱਥੋਂ ਤੱਕ ਕਿ ਪ੍ਰਿੰਟ ਮੀਡੀਆ ਇਸ਼ਤਿਹਾਰਾਂ ਨੂੰ ਵੀ 48 ਘੰਟਿਆਂ ਦੀ ਮਿਆਦ ਦੇ ਦੌਰਾਨ ਪ੍ਰੀ-ਸਰਟੀਫ਼ਿਕੇਸ਼ਨ ਦੀ ਲੋੜ ਹੋਵੇਗੀ। ਇਸੇ ਤਰ੍ਹਾਂ ਇਨ੍ਹਾਂ ਘੰਟਿਆਂ ਦੌਰਾਨ ਓਪੀਨੀਅਨ ਪੋਲ ਦੇ ਨਤੀਜੇ ਘੋਸ਼ਿਤ ਕਰਨ ਅਤੇ ਐਗਜ਼ਿਟ ਪੋਲ ਕਰਵਾਉਣ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ।
ਲਾਊਡਸਪੀਕਰਾਂ ’ਤੇ ਪਾਬੰਦੀ, ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ, ਜਨਤਕ ਮੀਟਿੰਗਾਂ ਅਤੇ ਜਲੂਸ ਦੀ ਮਨਾਹੀ ਸ਼ਾਮ 6:00 ਵਜੇ, 30 ਮਈ, 1 ਜੂਨ, 2024 ਤੋਂ ਸ਼ਾਮ 6:00 ਵਜੇ ਤੱਕ ਰਹੇਗੀ।
ਸਿਆਸੀ ਪਾਰਟੀਆਂ ਦੇ ਬਾਹਰੀ ਸਮਰਥਕਾਂ ਅਤੇ ਉਮੀਦਵਾਰ ਜੋ ਹਲਕੇ ਦੇ ਵੋਟਰ ਨਹੀਂ ਹਨ, ਨੂੰ ਪ੍ਰਚਾਰ ਦਾ ਸਮਾਂ ਖਤਮ ਹੋਣ ਤੋਂ ਤੁਰੰਤ ਬਾਅਦ ਹਲਕਾ ਛੱਡਣਾ ਪਵੇਗਾ।


ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਮਤਦਾਨ ਲਈ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਕੀਤੇ ਗਏ ਹਨ ਪਰ ਉਹ ਵੋਟਰਾਂ ਨੂੰ ਵੀ ਇਨ੍ਹਾਂ ਪ੍ਰਬੰਧਾਂ ਬਾਰੇ ਜਾਣਕਾਰੀ ਦੇ ਕੇ ਮਤਦਾਨ ਲਈ ਪ੍ਰੇਰਿਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤਿਕ ਨੇਤਾਵਾਂ ਨੂੰ ਇਸ ਸਮੇਂ ਦੌਰਾਨ ਸੀਮਤ ਅਤੇ ਮਨਜੂਰੀ ਪ੍ਰਾਪਤ ਵਾਹਨਾਂ ਦੀ ਵਰਤੋਂ ਕਰਨੀ ਲਾਜ਼ਮੀ ਹੋਵੇਗੀ। ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੈਰਾ-ਮਿਲਟਰੀ ਦੀਆਂ 9 ਕੰਪਨੀਆਂ ਤੋਂ ਇਲਾਵਾ 160 ਦੇ ਕਰੀਬ ਪੈਟਰੋਲਿੰਗ ਪਾਰਟੀਆਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸਰਗਰਮ ਰਹਿਣਗੀਆਂ। ਹੋਟਲਾਂ, ਗੈਸਟ ਹਾਊਸਾਂ ਅਤੇ ਹੋਰ ਅਜਿਹੇ ਰਿਹਾਇਸ਼ੀ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਉੱਥੇ ਰਹਿ ਰਹੇ ਕਿਸੇ ਵੀ ਗਲਤ ਅਨਸਰ ਜਾਂ ਗੈਰ-ਵੋਟਰ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਾਂ ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਕੋਲ 4000 ਸੁਰੱਖਿਆ ਮੁਲਾਜ਼ਮਾਂ ਦੀ ਉਪਲਬਧਤਾ ਹੈ। ਮੀਡੀਆ ਕਰਮੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਮੀਡੀਆ ’ਤੇ ਆਉਣ ਵਾਲੀਆਂ ਗਲਤ ਸੂਚਨਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਰੋਕਣ ਲਈ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨ, ਐਸ ਐਸ ਪੀ ਨੇ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Have something to say? Post your comment

 

More in Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.