Thursday, September 19, 2024

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

May 30, 2024 07:35 PM
SehajTimes

ਚੰਡੀਗੜ੍ਹ : ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੁਨੇਹਿਆਂ ਨੂੰ ਵਧੇਰੇ ਆਕਰਸ਼ਕ ਢੰਗ ਨਾਲ ਪ੍ਰਸਾਰਿਤ ਕਰਦੇ ਹਨ ਤਾਂ ਜੋ ਚੋਣਾਂ ਵਿੱਚ ਵੱਧ ਤੋ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ

ਜਿਸ ਵਿੱਚ ਪਹਿਲਾ "ਆਈ ਐਮ ਏ ਪਰਾਊਡ ਵੋਟਰ" ਅਤੇ ਦੂਜਾ ਯੂਜ਼ਰ ਦੇ ਚਿਹਰੇ 'ਤੇ ਚੋਣ ਲੋਗੋ ਦੇ ਪ੍ਰਿੰਟ ਵਾਲਾ ਲੈਂਜ਼ ਹੈ। "ਆਈ ਐਮ ਏ ਪਰਾਊਡ ਵੋਟਰ" ਲੈਂਜ਼ ਦੀ ਵਰਤੋਂ ਕਰਕੇ ਯੂਜ਼ਰ ਆਪਣੀ 'ਸਿਆਹੀ ਲੱਗੀ ਉਂਗਲ' ਦੇ ਨਿਸ਼ਾਨ ਰਾਹੀਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਦਰਸਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਲੋਗੋ ਦੇ ਪ੍ਰਿੰਟ ਵਾਲਾ ਦੂਜਾ  ਲੈਂਜ਼ ਯੂਜ਼ਰਸ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਯੂਜ਼ਰ ਇਹਨਾਂ ਫਿਲਟਰਾਂ ਜ਼ਰੀਏ ਸੈਲਫੀ ਲੈਣ ਲਈ ਸਨੈਪਚੈਟ 'ਤੇ ਕ੍ਰਮਵਾਰ "ਪੰਜਾਬ ਵੋਟਰਸ" ਅਤੇ "ਪ੍ਰਾਊਡ ਵੋਟਰਸ" ਲਈ ਸਰਚ ਕਰ ਸਕਦੇ ਹਨ।



ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਰੋਮਾਂਚਕ ਤਜ਼ਰਬਾ ਯੂਜ਼ਰਸ ਨੂੰ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇੱਕ ਨਾਗਰਿਕ ਦੇ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੇ ਢੰਗ ਨਾਲ ਵਰਤੋ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ