Thursday, November 21, 2024

Education

ਸਰਕਾਰੀ ਸਕੂਲਾਂ ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ

May 31, 2024 08:06 PM
SehajTimes
ਪਟਿਆਲਾ : ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Education

ਦੀਵਾਨ ਟੋਡਰ ਮੱਲ ਪਬਲਿਕ ਸਕੂਲ ਦੇ ਪੰਜਾਬੀ ਅਧਿਆਪਕ ਸੰਦੀਪ ਸਿੰਘ ਨੇ ਤੀਜ਼ੀ ਵਾਰ ਹਾਸਿਲ ਕੀਤਾ ‘ਨੈਸ਼ਨਲ ਬੈਸਟ ਟੀਚਰ ਅਵਾਰਡ 2024-25’

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਸੁਨਾਮ ਕਾਲਜ਼ 'ਚ ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ 

ਸਟੀਲਮੈਨਜ਼ ਪਬਲਿਕ ਸਕੂਲ ਚੰਨੋਂ ਦੀ ਅਧਿਆਪਕਾ ਮੀਨਾਕਸ਼ੀ ਚਾਵਲਾ ਨੂੰ ਕੀਤਾ ਗਿਆ ਸਨਮਾਨਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਣਾ ਦੇ ਵਿਦਿਆਰਥੀਆਂ ਨੇ ਪੁਲਿਸ ਲਾਈਨ ਦਾ ਕੀਤਾ ਦੌਰਾ 

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਗਿਲਕੋ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਅਮੀਨ ਨੇ ਜਿੱਤਿਆ ਰਾਸ਼ਟਰੀ ਕੁਇਜ਼ ਮੁਕਾਬਲਾ

ਭਾਸ਼ਣ ਪ੍ਰਤੀਯੋਗਤਾ 'ਚ ਅੱਵਲ ਰਹੀ ਵਿਦਿਆਰਥਣ ਰਸ਼ਨਦੀਪ ਸਨਮਾਨਿਤ

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਵਿਜੀਲੈਂਸ ਬਿਊਰੋ ਵੱਲੋਂ ਰਿਮਟ ਕਾਲਜ਼ ਵਿਖੇ ਜਾਗਰੂਕਤਾ