Friday, November 22, 2024

Malwa

ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ

June 03, 2024 12:31 PM
SehajTimes

ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਪਈਆਂ ਵੋਟਾਂ : ਸ਼ੌਕਤ ਅਹਿਮਦ ਪਰੇ

ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਵਿੱਚ ਜਿਥੇ ਅਮਨ ਅਮਾਨ ਨਾਲ ਵੋਟ ਪ੍ਰਕਿਰਿਆ ਸ਼ੁਰੂ ਹੋਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜਾਮਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਸਮੇਂ ਦੀ ਨਜ਼ਾਕਤ ਸਮਝਦਿਆਂ ਛਬੀਲਾਂ ਲਗਾਉਣ ਤੋਂ ਇਲਾਵਾ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ।

ਪ੍ਰਸ਼ਾਸਨ ਵੱਲੋਂ ਗਰੀਨ ਬੂਥ ਵੀ ਸਥਾਪਤ ਕੀਤੇ ਗਏ, ਜਿਥੇ ਵੋਟਰਾਂ ਨੂੰ ਮੁਫ਼ਤ ਬੂਟੇ ਵੰਡੇ ਗਏ, ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਤੋਂ ਇਲਾਵਾ  ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਣ ਅਨੁਕੂਲ ਥੈਲੇ ਵੀ ਵੰਡੇ ਗਏ। ਬੱਚਿਆਂ ਦੇ ਖੇਡਣ ਲਈ ਕਿਡਜ਼ ਪਲੇਅ ਜ਼ੋਨ ਬਣਾਏ ਗਏ ਅਤੇ ਇਹ ਜ਼ੋਨ ਬੱਚਿਆਂ ਲਈ ਕਾਫ਼ੀ ਆਕਰਸ਼ਿਤ ਰਹੇ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਿੰਗ ਹੋਈ ਅਤੇ ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਦੱਸਿਆ ਕਿ 109 ਨਾਭਾ ਵਿਖੇ 41.65 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 37.1 ਫ਼ੀਸਦੀ, 111-ਰਾਜਪੁਰਾ ਵਿਖੇ 39.8 ਫ਼ੀਸਦੀ, 112-ਡੇਰਾਬਸੀ ਵਿਖੇ 39.8 ਫ਼ੀਸਦੀ, 113-ਘਨੌਰ ਵਿਖੇ 32.23 ਫ਼ੀਸਦੀ, 114-ਸਨੌਰ ਵਿਖੇ 39.6 ਫ਼ੀਸਦੀ, 115-ਪਟਿਆਲਾ ਸ਼ਹਿਰੀ ਵਿਖੇ 41.43 ਫ਼ੀਸਦੀ, 116-ਸਮਾਣਾ ਵਿਖੇ 41 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਦੁਪਹਿਰ 1 ਵਜੇ ਤੱਕ 39 ਫ਼ੀਸਦੀ ਵੋਟਿੰਗ ਹੋਈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 11 ਵਜੇ ਤੱਕ  25.18 ਫ਼ੀਸਦੀ ਵੋਟਾਂ ਪਈਆਂ, ਜਿਨ੍ਹਾਂ ਵਿੱਚ ਨਾਭਾ ਵਿਧਾਨ ਸਭਾ ਹਲਕੇ ਵਿੱਚ 26.60 ਫ਼ੀਸਦੀ, ਪਟਿਆਲਾ ਦਿਹਾਤੀ 24.10 ਫ਼ੀਸਦੀ, ਰਾਜਪੁਰਾ 27 ਫ਼ੀਸਦੀ, ਡੇਰਾਬਸੀ 18.10 ਫ਼ੀਸਦੀ, ਘਨੌਰ 26.52 ਫ਼ੀਸਦੀ, ਸਨੌਰ 28.29 ਫ਼ੀਸਦੀ, ਪਟਿਆਲਾ ਸ਼ਹਿਰੀ 27.64 ਫ਼ੀਸਦੀ, ਸਮਾਣਾ 26 ਫ਼ੀਸਦੀ ਅਤੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਵਿੱਚ 26.70 ਫ਼ੀਸਦੀ ਵੋਟਿੰਗ ਹੋਈ।

ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ । ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ