Friday, April 18, 2025

Malwa

ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ 

June 03, 2024 02:40 PM
SehajTimes
ਪਟਿਆਲਾ : ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ ਲਈ ਬੋਲਣ ਤੇ ਸੁਨਣ ਤੋਂ ਅਸਮਰਥ ਦਿਵ‌ਿਆਂਗਜਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਹੈ।ਡਿਸਟ੍ਰਿਕਟ ਆਈਕਨ ਫਾਰ ਪਰਸਨਜ਼ ਵਿਦ ਡਿਸੇਬਿਲਿਟੀਜ਼ (ਪੀ.ਡਬਲਿਊ.ਡੀ.) ਜਗਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਪਟਿਆਲਾ ਦੇ 20 ਅਜਿਹੇ ਦਿਵਿਆਂਗਜਨਾਂ ਨੇ,  ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਉਨ੍ਹਾਂ ਦੀ ਇਸ ਪਹਿਲਕਦਮੀ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਨੇ ਸੰਕੇਤ ਭਾਸ਼ਾ ਨਾਲ ਆਪਣੇ ਇੰਟਰਪ੍ਰੇਟਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਚੋਣਾਂ ਦੌਰਾਨ ਭਾਰਤੀ ਸੰਕੇਤਿਕ ਭਾਸ਼ਾ (ਭਾਰਤੀ ਸੰਕੇਤਕ ਭਾਸ਼ਾ) ਰਾਹੀਂ ਪਹੁੰਚਯੋਗਤਾ ਨੂੰ ਵਧਾਉਣਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਜ਼ਿਲ੍ਹੇ ਲਈ ਪਹਿਲੀ ਇਤਿਹਾਸਕ ਪਹਿਲਕਦਮੀ ਦੀ ਨਿਸ਼ਾਨਦੇਹੀ ਕਰਦੀ ਹੋਈ ਇਹ ਯਕੀਨੀ ਬਣਾਉਂਦੀ ਹੈ ਕਿ ਬੋਲ਼ੇ ਅਤੇ ਗੁੰਗੇ ਵੋਟਰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਦੇ ਹਨ। 
 
 
 
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ, “ਸਾਡਾ ਟੀਚਾ ਚੋਣ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਲੋਕਾਂ ਦੀ ਪਹੁੰਚਯੋਗ ਬਣਾਉਣਾ ਹੈ, ਇਹ ਯਕੀਨੀ ਬਣਾਉਣਾ ਕਿ ਹਰੇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲੇ ਅਤੇ ਇਹ ਪਹਿਲਕਦਮੀ ਉਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ਕਦਮ ਹੈ।” ਜਗਦੀਪ ਸਿੰਘ ਸੋਢੀ ਨੇ ਕਿਹਾਕਿ  ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਹੈਲਪਲਾਈਨ ਨੰਬਰਾਂ ਨੂੰ ਲਾਗੂ ਕਰਨਾ ਪ੍ਰਸ਼ਾਸਨ ਦੀ ਦਿਵਿਆਂਗਜਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰਤੀ ਸੰਕੇਤਕ ਭਾਸ਼ਾ ਵਿੱਚ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਇਆ ਗਿਅ ਹੈ। ਇਹਨਾਂ ਸਮਰਪਿਤ ਹੈਲਪਲਾਈਨਾਂ ਦੀ ਸ਼ੁਰੂਆਤ ਅਤੇ ਭਾਰਤੀ ਸੈਨਤ ਭਾਸ਼ਾ ਵਿੱਚ ਜਾਣਕਾਰੀ ਦੀ ਵਿਵਸਥਾ, ਕਮਿਊਨਿਟੀ ਦੇ ਸਾਰੇ ਮੈਂਬਰਾਂ ਲਈ ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦੀ ਹੈ।

Have something to say? Post your comment

 

More in Malwa

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਸ਼ੰਕਰ ਬਾਂਸਲ ਵੈਸ਼ ਸਮਾਜ ਦੇ ਸੂਬਾ ਸੰਗਠਨ ਸੈਕਟਰੀ ਬਣੇ       

ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਐਫ਼ ਆਈ ਆਰ ਸਰਕਾਰ ਦੀ ਬੌਖਲਾਹਟ : ਬੀਰਕਲਾਂ 

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਭਾਰਤੀ ਮਿਆਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਕਰਾਰ 

ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਤਾਪ ਬਾਜਵਾ : ਭਗਵੰਤ ਮਾਨ