ਮਾਲੇਰਕੋਟਲਾ : ਜ਼ਿਲ੍ਹਾ ਮਾਲੇਰਕੋਟਲਾ ਵਿਖੇ ਲੋਕ ਸਭਾ ਹਲਕਾ 12 ਸੰਗਰੂਰ ਅਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ 08 ਲਈ ਨੁਮਾਇੰਦਿਆ ਦੀ ਚੋਣ ਵਿਧਾਨ ਸਭਾ ਹਲਕਾ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਾਸਤੇ ਸ਼ਾਂਤਮਈ ਢੰਗ ਨਾਲ ਮਤਦਾਨ ਹੋਇਆ। ਸ਼ਾਮ 6 ਵਜੇ ਤੱਕ ਦੋਵੇ ਅਸੈਂਬਲੀ ਸੈਗਮੈਂਟ ਵਿੱਚ ਕਰੀਬ 66.40 ਵੋਟ ਫੀਸਦ ਦਰਜ ਕੀਤੀ ਗਈ।ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੀ। ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ –ਚੜ੍ਹ ਕੇ ਹਿੱਸਾ ਲਿਆ। ਲੋਕ ਨੇ "ਚੋਣਾ ਦਾ ਪਰਵ ,ਦੇਸ਼ ਦਾ ਗੋਰਵ " ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ। ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾ ਪਾਈਆ ਗਈਆਂ ।ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ `ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾਦ ਕੀਤਾ, ਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੰਮਾਂ ਕੇ ਸਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮ 06.00 ਵਜੇ ਤੱਕ ਵਿਧਾਨ ਸਭਾ ਹਲਕਾ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਵਿਖੇ 69.74 ਫੀਂਸਦੀ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਿਖੇ 63.07 ਫੀਂਸਦੀ ਕੁਲ ਅੋਸਤ 66.40 ਫੀਂਸਦੀ ਰਹੀਂ