ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਦੁੱਧ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡੇਅਰੀ ਫਾਰਮਿੰਗ ਦੇ ਸੰਖੇਪ ਇਤਿਹਾਸ ਅਤੇ ਮਹੱਤਤਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵਿਸ਼ਵ ਦੁੱਧ ਦਿਵਸ ਮਨਾਉਣ ਦੇ ਮੁੱਖ ਉਦੇਸ਼ ਵਿਸ਼ਵ ਨੂੰ ਪੋਸ਼ਣ ਦੇਣ ਲਈ ਮਿਆਰੀ ਪੋਸ਼ਣ ਪ੍ਰਦਾਨ ਕਰਨਾ 'ਤੇ ਜ਼ੋਰ ਦਿੱਤਾ । ਉਹਨਾ ਨੇ ਦੁੱਧ ਨੂੰ ਇੱਕ ਪਹੁੰਚਯੋਗ, ਕਫਾਇਤੀ, ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ, ਅਤੇ ਵਿਸ਼ਵ ਭਰ ਵਿੱਚ ਸੰਤੁਲਿਤ ਖੁਰਾਕ ਦਾ ਇੱਕ ਜ਼ਰੂਰੀ ਹਿੱਸਾ ਹੋਣ ਬਾਰੇ ਵਿਸਥਾਰ ਵਿੱਚ ਦੱਸਿਆ।
ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੂੰ ਗਰਮੀਆਂ ਦੇ ਮੌਸਮ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਾਫ਼ ਦੁੱਧ ਉਤਪਾਦਨ ਲਈ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਰਣਨੀਤੀਆਂ 'ਤੇ ਵੀ ਜ਼ੋਰ ਦਿੱਤਾ। ਅੰਤ ਵਿੱਚ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਡੇਅਰੀ ਕਿਸਾਨਾਂ ਨੂੰ ਖਣਿਜ ਮਿਸ਼ਰਣ ਵੀ ਮੁਹੱਈਆ ਕਰਵਾਇਆ ਗਿਆ।