Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Social

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਵੱਲੋਂ ‘ਪੈੜ ਦਰ ਪੈੜ’ ਪੁਸਤਕ ਲੋਕ ਅਰਪਣ

June 03, 2024 06:50 PM
SehajTimes

ਮੋਹਾਲੀ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ 'ਪੈੜ ਦਰ ਪੈੜ' ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। 

ਉਪਰੰਤ ਪਿਛਲੇ ਦਿਨੀਂ ਵਿਛੋੜਾ ਦੇ ਗਏ ਹਰਮਨ ਪਿਆਰੇ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ ਗਿਆ। ਫਿਰ ਸਮੂਹ ਹਾਜ਼ਰੀਨ ਵੱਲੋਂ ਮਿਲ ਕੇ 'ਪੈੜ ਦਰ ਪੈੜ' ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦਫ਼ਤਰੀ ਸਰਗਰਮੀਆਂ ਨੂੰ 'ਪੈੜ ਦਰ ਪੈੜ' ਪੁਸਤਕ ਅੰਦਰ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੁਸਤਕ ਅੰਦਰ ਭਾਸ਼ਾ ਵਿਭਾਗ, ਪੰਜਾਬ ਬਾਰੇ ਸਮੁੱਚੀ ਜਾਣਕਾਰੀ ਦੇ ਨਾਲ-ਨਾਲ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪੈੜ ਦਰ ਪੈੜ ਸਮਾਰਟ ਦਫ਼ਤਰ ਬਣਨ ਦਾ ਸਫ਼ਰ ਅਤੇ ਮਾਂ-ਬੋਲੀ ਪੰਜਾਬੀ ਲਈ ਕੀਤੀਆਂ ਦਫ਼ਤਰੀ ਸਰਗਰਮੀਆਂ, ਸਾਹਿਤਕ ਸਮਾਗਮਾਂ, ਪੁਸਤਕ ਪ੍ਰਦਰਸ਼ਨੀਆਂ, ਪ੍ਰਾਪਤੀਆਂ ਆਦਿ ਦਾ ਵਿਸਥਾਰ ਸਹਿਤ ਵੇਰਵਾ ਦਰਜ ਕੀਤਾ ਗਿਆ ਹੈ।

ਇਸ ਪੁਸਤਕ ਲੋਕ-ਅਰਪਣ ਵਿਚ ਪੁੱਜੇ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਦੀਪਕ ਮਨਮੋਹਨ ਸਿੰਘ, ਜੇ.ਬੀ.ਗੋਇਲ, ਐੱਸ.ਕੇ.ਅਗਰਵਾਲ, ਡਾ. ਦਵਿੰਦਰ ਦਮਨ, ਡਾ. ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਡਾ. ਬਲਕਾਰ ਸਿੰਘ ਸਿੱਧੂ, ਬਾਬੂ ਰਾਮ ਦੀਵਾਨਾ, ਗੁਰਪ੍ਰੀਤ ਸਿੰਘ ਨਿਆਮੀਆ, ਡਾ. ਬਲਦੇਵ ਸਪਤਰਿਸ਼ੀ, ਸੁਧਾ ਜੈਨ ਸੁਦੀਪ, ਸਤਵਿੰਦਰ ਸਿੰਘ ਧੜਾਕ, ਮਨਜੀਤ ਕੌਰ ਮੀਤ, ਸੁਰਜੀਤ ਕੌਰ ਬੈਂਸ, ਗੁਰਨਾਮ ਕੰਵਰ, ਪ੍ਰੋ. ਦਿਲਬਾਗ ਸਿੰਘ, ਸ਼੍ਰੀ ਦਰਸ਼ਨ ਤਿਉਣਾ, ਭਗਤ ਰਾਮ ਰੰਗਾੜਾ, ਗੁਰਦਰਸ਼ਨ ਸਿੰਘ ਮਾਵੀ ਵੱਲੋਂ ਪੁਸਤਕ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਆਸ ਪ੍ਰਗਟਾਈ ਕਿ 'ਪੈੜ ਦਰ ਪੈੜ' ਪੁਸਤਕ ਭਾਸ਼ਾ ਵਿਭਾਗ, ਪੰਜਾਬ ਬਾਰੇ ਵਿਸਤ੍ਰਿਤ ਜਾਣਕਾਰੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਰਗਰਮੀਆਂ ਬਾਰੇ ਬੜਾ ਜਾਣਕਾਰੀ ਭਰਪੂਰ ਅਤੇ ਸ਼ਲਾਘਾਯੋਗ ਦਸਤਾਵੇਜ਼ ਹੈ, ਜਿਹੜਾ ਭਵਿੱਖੀ ਪੀੜ੍ਹੀ ਲਈ ਜ਼ਰੂਰ ਹੀ ਰਾਹ ਦਸੇਰਾ ਬਣੇਗਾ।

ਇਨ੍ਹਾਂ ਤੋਂ ਇਲਾਵਾ ਸੁਸ਼ੀਲ ਦੁਸਾਂਝ, ਸੁਰਜੀਤ ਸੁਮਨ, ਭੁਪਿੰਦਰ ਮਟੌਰੀਆ, ਜਗਦੀਪ ਸਿੱਧੂ, ਨੀਲਮ ਨਾਰੰਗ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਰਣਯੋਧ ਰਾਣਾ, ਰਾਜਵਿੰਦਰ ਗੱਡੂ, ਪ੍ਰੋ. ਗੁਰਜੋਧ ਕੌਰ, ਇੰਦਰਜੀਤ ਪ੍ਰੇਮੀ, ਡਾ. ਮੇਘਾ ਸਿੰਘ, ਅਮਰਜੀਤ ਕੌਰ, ਰਾਜ ਕੁਮਾਰ ਸਾਹੋਵਾਲੀਆ, ਪਿਆਰਾ ਸਿੰਘ ਰਾਹੀ, ਜਸਵਿੰਦਰ ਸਿੰਘ ਕਾਇਨੌਰ, ਬਲਵਿੰਦਰ ਸਿੰਘ ਢਿੱਲੋਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਬੁਲਾਰਿਆਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Have something to say? Post your comment