ਚੰਡੀਗੜ੍ਹ : ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੁੰ ਭਰੋਸੇਯੋਗ, ਚੰਗੀ ਵੋਲਟੇਜ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਲਈ ਪ੍ਰਤੀਬੱਧ ਹੈ। ਪੂਰਨ ਖਪਤਕਾਰ ਸੰਤੁਸ਼ਟੀ ਦੇ ਟੀਚੇ ਨੁੰ ਪ੍ਰਾਪਤ ਕਰਨ ਲਈ ਬਿਜਲੀ ਨਿਗਮ ਵੱਲੋਂ ਅਨੇਕ ਮਹਤਵਪੂਰਨ ਪ੍ਰੋਗ੍ਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਖਪਤਕਾਰਾਂ ਦੀ ਸਮਸਿਆਵਾਂ ਨੁੰ ਤੁਰੰਤ ਰੂਪ ਨਾਲ ਸੁਲਝਾਇਆ ਜਾ ਸਕੇ। ਬਿਜਲੀ ਨਿਗਮ ਦੇ ਬੁਲਾਰੇ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਰੈਗੂਲੇਸ਼ਨ 2.8.2 ਦੇ ਅਨੁਸਾਰ ਹਰੇਕ ਮਾਮਲੇ ਵਿਚ ਇਕ ਲੱਖ ਰੁਪਏ ਤੋਂ ਵੱਧ ਅਤੇ ਤਿੰਨ ਲੱਖ ਰੁਪਏ ਤਕ ਦੀ ਰਕਮ ਦੇ ਵਿੱਤੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ। ਰੋਹਤਕ ਜੋਨ ਦੇ ਤਹਿਤ ਆਉਣ ਵਾਲੇ ਜਿਲ੍ਹਿਆਂ ਨਾਂਅ: ਕਰਨਾਲ, ਪਾਣੀਪਤ, ਸੋਨੀਪਤ, ਝੱਜਰ ਅਤੇ ਰੋਹਤਕ ਦੇ ਖਪਤਕਾਰਾਂ ਦੀ ਸ਼ਿਕਾਇਤਾਂ ਦਾ ਨਿਪਟਾਨ 6 ਜੂਨ ਨੂੰ ਮੁੱਖ ਇੰਜੀਨੀਅਰ ਰੋਹਤਕ ਦੇ ਦਫਤਰ, ਰੋਹਤਕ ਵਿਚ ਕੀਤੀ ਜਾਵੇਗੀ।
ਉਨ੍ਹਾਂ ਨੇ ਦਸਿਆ ਕਿ ਰੋਹਤਕ ਜੋਨ ਦੇ ਤਹਿਤ ਆਉਣ ਵਾਲੇ ਜਿਲ੍ਹਿਆਂ ਦੇ ਖਪਤਕਾਰਾਂ ਦੇ ਗਲਤ ਬਿੱਲਾਂ, ਬਿਜਲੀ ਦੀ ਦਰਾਂ ਨਾਲ ਸਬੰਧਿਤ ਮਾਮਲਿਆਂ, ਮੀਟਰ ਸਿਕਓਰਿਟੀ ਨਾਲ ਜੁੜੇ ਮਾਮਲਿਆਂ, ਖਰਾਬ ਹੋਏ ਮੀਟਰਾਂ ਨਾਲ ਸਬੰਧਿਤ ਮਾਮਲਿਆਂ, ਵੋਲਟੇਜ ਨਾਲ ਜੁੜੇ ਹੋਏ ਮਾਮਲਿਆਂ ਦਾ ਨਿਪਟਾਨ ਕੀਤਾ ਜਾਵੇਗਾ। ਖਪਤਕਾਰ ਅਤੇ ਨਿਗਮ ਦੇ ਵਿਚ ਕਿਸੇ ਵੀ ਵਿਵਾਦ ਦੇ ਨਿਪਟਾਨ ਲਈ ਫੋਰਮ ਵਿਚ ਵਿੱਤੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤ ਪੇਸ਼ ਕਰਨ ਤੋਂ ਪਹਿਲਾਂ ਪਿਛਲੇ ਛੇ ਮਹੀਨਿਆਂ ਦੌਰਾਨ ਖਪਤਕਾਰ ਵੱਲੋਂ ਭੁਗਤਾਨ ਕੀਤੇ ਗਏ ਬਿਜਲੀ ਦੇ ਔਸਤ ਫੀਸ ਦੇ ਆਧਾਰ 'ਤੇ ਗਿਣਤੀ ਕੀਤੀ ਗਈ ਹਰੇਕ ਮਹੀਨੇ ਦੇ ਲਈ ਦਾਵਾ ਕੀਤੀ ਗਈ ਰਕਮ ਜਾਂ ਉਸ ਦੇ ਵੱਲੋਂ ਭੁਗਤਾਨ ਬਿਜਲੀ ਫੀਸ ਦੇ ਬਰਾਬਰ ਰਕਮ, ਜੋ ਘੱਟ ਹੈ, ਖਪਤਕਾਰ ਨੂੰ ਜਮ੍ਹਾ ਕਰਵਾਉਣੀ ਹੋਵੇਗੀ। ਇਸ ਦੌਰਾਨ ਖਪਤਕਾਰ ਨੂੰ ਪ੍ਰਮਾਣਤ ਕਰਨ ਹੋਵੇਗਾ ਕਿ ਇਹ ਮਾਮਲਾ ਅਦਾਲਤ, ਅਥਾਰਿਟੀ ਜਾਂ ਫੋਰਮ ਦੇ ਸਾਹਮਣੇ ਲੰਬਿਤ ਨਹੀਂ ਹੈ ਕਿਉਂਕਿ ਇਸ ਕੋਰਟ ਜਾਂ ਫੋਰਮ ਵਿਚ ਵਿਚਾਰਧੀਨ ਮਾਮਲਿਆਂ 'ਤੇ ਮੀਟਿੰਗ ਦੌਰਾਨ ਵਿਚਾਰ ਨਹੀਂ ਕੀਤਾ ਜਾਵੇਗਾ।