Friday, November 22, 2024

Majha

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੇ ਜਿੱਤ ਕੇ ਬਣਾਈ ਹੈਟ੍ਰਿਕ

June 04, 2024 06:49 PM
SehajTimes

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ ਜਦੋਂ ਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਰੀਵਾਲ ਨੂੰ 105462 ਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ ਹਨ। ਔਜਲਾ ਦੇ ਘਰ ਵਿਚ ਵਰਕਰਾਂ ਤੇ ਸਮੱਰਥਕਾਂ ਦੀਆਂ ਭਾਰੀ ਰੋਣਕਾਂ ਹਨ, ਔਜਲਾ ਨੇ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਹਾਸਲ ਕੀਤਾ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਇਥੇ ਕੁੱਲ ਵੋਟਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਜਿਨ੍ਹਾਂ ਵਿਚੋਂ 56.06 ਫੀਸਦੀ ਵੋਟਰਾਂ ਨੇ ਲੋਕ ਸਭਾ ਚੋਣਾਂ ਲਈ ਵੋਟ ਕੀਤਾ। ਇਨ੍ਹਾਂ ਵਿਚ 4,87,101 ਪੁਰਸ਼, 4,160,86 ਮਹਿਲਾਵਾਂ ਤੇ 19 ਟ੍ਰਾਸਜੈਂਡਰਸ ਨੇ ਵੋਟ ਕੀਤੀ। ਵੋਟਰ ਟਰਨਆਊਟ ਦੀ ਗੱਲ ਕੀਤੀ ਜਾਵੇ ਤਾਂ ਪੂਰੇ ਪੰਜਾਬ ਵਿਚ ਅਮ੍ਰਿਤਸਰ ਸਭ ਤੋਂ ਪਿੱਛੇ ਰਿਹਾ ਹੈ ਜਿਥੇ ਘੱਟ ਵੋਟਿੰਗ ਹੋਈ ਹੈ। ਅਕਾਲੀ ਦਲ ਤੇ ਭਾਜਪਾ ਦੇ ਵੱਖ-ਵੱਖ ਚੋਣ ਲੜਨ ਦੀ ਸਥਿਤੀ ਵਿਚ ਔਜਲਾ ਫਿਰ ਤੋਂ ਮਜ਼ਬੂਤ ਉਮੀਦਵਾਰ ਵਜੋਂ ਸਾਹਮਣੇ ਆਏ ਹਨ।

Have something to say? Post your comment

 

More in Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ