ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਮੰਡਲ ਵੀ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਮੋਦੀ ਮੰਤਰੀ ਮੰਡਲ ਦੀ ਸਵੇਰੇ 11.30 ਵਜੇ ਆਖਰੀ ਬੈਠਕ ਹੋਈ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਨੂੰ ਲੈ ਕੇ ਧੰਨਵਾਦ ਪ੍ਰਸਤਾਵ ਪਾਸ ਕੀਤਾ।
ਬੈਠਕ ਵਿੱਚ 17ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਇਸਦੇ ਬਾਅਦ ਮੋਦੀ ਰਾਸ਼ਟਰਪਤੀ ਭਵਨ ਗਏ ਤੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। NDA ਦੇ ਸਾਰੇ ਸਾਂਸਦਾਂ ਤੋਂ ਇੱਕਜੁਟਤਾ ਦੇ ਲਈ ਸਾਈਨ ਕਰਵਾ ਲਏ ਗਏ ਹਨ।18ਵੀਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਜਿਸ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹੈ। ਹਾਲਾਂਕਿ, NDA ਨੇ 292 ਸੀਟਾਂ ਦੇ ਨਾਲ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਲਿਆ। ਜੇਕਰ ਪ੍ਰਧਾਨ ਮੰਤਰੀ ਤੀਜੀ ਵਾਰ ਪੀਐੱਮ ਅਹੁਦੇ ਦੀ ਸਹੁੰ ਚੁੱਕਦੇ ਹਨ ਤਾਂ ਉਨ੍ਹਾਂ ਦੇ ਨਾਮ ਇੱਕ ਨਵਾਂ ਰਿਕਾਰਡ ਵੀ ਜੁੜ ਜਾਵੇਗਾ। ਉਹ ਦੇਸ਼ ਦੇ ਦੂਜੇ ਅਜਿਹੇ ਨੇਤਾ ਬਣ ਜਾਣਗੇ, ਜੋ ਲਗਾਤਾਰ ਤੀਜੀ ਵਾਰ ਚੋਣਾਂ ਜਿੱਤੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਜਵਾਹਰ ਲਾਲ ਨਹਿਰੂ ਦੇ ਨਾਮ ਹੈ। ਮੋਦੀ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕਰਨਗੇ।