Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Malwa

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

June 05, 2024 06:36 PM
SehajTimes

ਪਟਿਆਲਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ। ਇਸ ਮੌਕੇ ਮੈਡਮ ਨਵਦੀਪ ਗਿੱਲ, ਸੀ.ਜੇ.ਐਮ, ਪਟਿਆਲਾ, ਸ੍ਰੀ  ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡੀਵੀਜਨ), ਪਟਿਆਲਾ ਅਤੇ ਮੈਡਮ ਮੰਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਮੈਡਮ ਅਰੋੜਾ ਨੇ ਕਿਹਾ ਕਿ ਵਿਸ਼ਵ ਪੱਧਰ 'ਤੇ ਵੱਡੀ ਗਿਣਤੀ 'ਚ ਰੁੱਖਾਂ ਦੀ ਕਟਾਈ ਨਾਲ ਪ੍ਰਦੂਸ਼ਣ ਦੇ ਪੱਧਰ 'ਚ ਵਾਧਾ ਸਾਡੇ ਮੌਸਮ 'ਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ। ਇਸ ਮੌਕੇ ਸ. ਪਰਮਜੀਤ ਸਿੰਘ, ਪੀ.ਐਲ.ਵੀ., ਸ਼. ਗੁਰਕੀਰਤ ਸਿੰਘ, ਪੀ.ਐਲ.ਵੀ. ਅਤੇ ਸ਼. ਜਸਪਾਲ ਸਿੰਘ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ  ਵੀ ਹਾਜ਼ਰ ਸੀ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਅਜੀਤ ਨਗਰ, ਪਟਿਆਲਾ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਪਟਿਆਲਾ, ਅਤੇ ਤ੍ਰਿਕੋਣਾ ਪਾਰਕ ਮਾਡਲ ਟਾਊਨ, ਪਟਿਆਲਾ ਦੇ ਸਾਹਮਣੇ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਵੀ ਲਗਾਏ ਗਏ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ, ਸਮਾਣਾ, ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਅਤੇ ਰਾਜਪੁਰਾ ਸ਼ਹਿਰ ਵਿਖੇ ਵੀ ਬੂਟੇ ਲਗਾਏ ਗਏ।

Have something to say? Post your comment

 

More in Malwa

ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਲਈ ਸਹਾਇਤਾ ਕੇਂਦਰ ਬਣਿਆਂ ਰਾਹਤ

ਇੰਜ: ਜਗਜੀਤ ਸਿੰਘ ਨੇ ਸੰਭਾਲਿਆ ਮੈਂਬਰ ਪਾਵਰ ਦਾ ਆਹੁਦਾ 

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ 

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਫ ਸਫਾਈ ਦੇ ਪਦਾਰਥ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ 9 ਜੁਲਾਈ ਤੋਂ ਸ਼ੁਰੂ

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

ਮੁਲਾਜਮਾਂ ਨੂੰ ਰੈਗੂਲਰ ਸਕੇਲ ਲਈ ਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਕੇ ਤਨਖ਼ਾਹ ਦਾ ਨੋਟੀਫਿਕੇਸ਼ਨ ਜਾਰੀ ਕਰੇ :ਸਾਬਰ ਅਲੀ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ : ਸ਼ੌਕਤ ਅਹਿਮਦ ਪਰੇ