Friday, September 20, 2024

Malwa

ਵਾਤਾਵਰਣ ਦਿਵਸ ਮੌਕੇ ਲਗਾਏ ਪੌਦੇ

June 05, 2024 09:41 PM
ਤਰਸੇਮ ਸਿੰਘ ਕਲਿਆਣੀ

ਸੰਦੌੜ  : ਸਿਵਲ ਸਰਜਨ ਮਾਲੇਰਕੋਟਲਾ ਡਾਕਟਰ ਪਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਫਤਿਹਗੜ੍ਹ ਪੰਜਗਰਾਈਆਂ ਡਾ. ਜੀ ਐਸ ਭਿੰਡਰ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਸਾਰੇ ਵਿਖੇ ''ਜ਼ਮੀਨ ਦੀ ਬਹਾਲੀ,ਮਾਰੂਥਲੀਕਰਨ ਨੂੰ ਰੋਕਣਾ ਅਤੇ ਸੋਕੇ ਦੀ ਲਚਕੀਲਾਪਣ ਪੈਦਾ ਕਰਨਾ" ਥੀਮ ਹੇਠ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਸ. ਐਮ. ਓ ਡਾ. ਜ਼ੀ ਐਸ ਭਿੰਡਰ ਨੇ ਕਿਹਾ ਕੇ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝ ਕੇ ਵਾਤਾਵਰਣ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਅਸੀਂ ਆਪਣਾ ਆਲਾ ਦੁਆਲਾ ਸਾਫ਼ ਨਹੀਂ ਰੱਖਾਂਗੇ ਤਾਂ ਬਿਮਾਰਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ।

ਇਸ ਮੌਕੇ ਛਾਂਦਾਰ ਰੁੱਖ ਦੇ ਪੌਦੇ ਲਗਾਉਂਦੇ ਹੋਏ ਬਲਾਕ ਐਜ਼ੂਕੇਟਰ ਹਰਪ੍ਰੀਤ ਕੌਰ ਅਤੇ ਰਾਜੇਸ਼ ਰਿਖੀ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਸਾਨੂੰ ਮੁੜ ਪੁਰਾਣੇ ਪੰਜਾਬ ਦੇ ਸਿਧੇ ਤੇ ਸਾਦੇ ਜੀਵਨ ਵੱਲ ਮੁੜਨਾ ਪਵੇਗਾ ਤਾਂ ਹੀ ਅਸੀਂ ਵਾਤਾਵਰਣ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ । ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕੇ ਕਰੋਨਾ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਕੁਦਰਤੀ ਸਾਧਨਾਂ ਦੀ ਸੁਰੱਖਿਆ ਤੇ ਬਚਾਅ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ ।ਇਸ ਮੌਕੇ ਜਗਜੀਤ ਕੌਰ ਮ ਪ ਹ ਵ, ਮਲਕੀਤ ਸਿੰਘ, ਚਰਨਜੀਤ ਕੌਰ, ਜੀਵਨ ਸਿੰਘ ਆਸ਼ਾ ਵੀ ਹਾਜ਼ਰ ਸਨ

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ