ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਪੰਥਕ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣ ਲਈ ਪਹੁੰਚੇ ਹਨ।
ਦਲ ਖਾਲਸਾ ਵੱਲੋਂ ਬੁੱਧਵਾਰ ਨੂੰ ਯਾਦਗਾਰੀ ਮਾਰਚ ਕੱਢਿਆ ਗਿਆ ਵੀਰਵਾਰ ਨੂੰ ਵਰੇਗੰਢ੍ਹ ਮੌਕੇ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਵੀ ਦਿੱਤਾ ਗਿਆ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਦਰੂਨੀ ਸੁਰੱਖਿਆ ਦੇ ਸਖ਼ਤ ਪ੍ਰੰਬੰਧ ਕੀਤੇ ਗਏ ਹਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਹਜ਼ਾਰ ਤੋਂ ਟਾਸਕ ਫੋਰਸ ਦੇ ਮੈਂਬਰ ਅਤੇ ਸੇਵਾਦਾਰ ਤਾਇਨਾਤ ਕੀਤੇ ਜਾ ਰਹੇ ਹਨ।
ਵਰੇਗੰਢ੍ਹ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼੍ਰੀ ਹਰਿਮੰਦਰ ਸਾਹਿਬ ਦੇ ਚਾਰੇ ਮੁੱਖ ਪ੍ਰਵੇਸ਼ ਦੁਆਰਾਂ ‘ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਕਿਉਰਿਟੀਆ ਵੀ ਤਾਇਨਾਤ ਕੀਤੀਆਂ ਗਈਆਂ ਹਨ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਮੁਲਾਜ਼ਮ ਹਰੇਕ ਗਤੀਵਿਧੀ ‘ਤੇ ਨਜ਼ਰ ਰੱਖ ਰਹੇ ਹਨ