ਮੋਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ 7 ਜੂਨ ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਆਪਣੇ ਦਸਤਾਵੇਜ਼ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਅਤੇ ਤਜਰਬੇਕਾਰ ਉਮੀਦਵਾਰ, ਜੋ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਹੋਣ, ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜ਼ਿਊਮ ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ- dbeeplacementssasnagar@gmail.com ਤੇ ਭੇਜ ਸਕਦੇ ਹਨ।