Tuesday, July 02, 2024
BREAKING NEWS
ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ

Majha

ਬਿਜਲੀ ਬੋਰਡ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ

June 06, 2024 05:06 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼

ਸ਼ੱਕੀ ਵਿਅਕਤੀਆਂ ਦੇ ਪੰਜਾਬ ‘ਚ ਹਥਿਆਰਾਂ ਨਾਲ ਲੈਸ ਦਾਖਲ ਹੋਣ ਦਾ ਸ਼ੱਕ

ਡਿਊਟੀ ਦੌਰਾਨ ਫੋਨ ‘ਤੇ ਚੈਟ ਕਰਨ ‘ਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਲਾਈ ਪਾਬੰਦੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ : ਲਾਲਜੀਤ ਸਿੰਘ ਭੁੱਲਰ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ-ਅੱਤਵਾਦ ਰੈਕੇਟ ਦਾ ਕੀਤਾ ਪਰਦਾਫਾਸ਼

ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪ੍ਰੇਸ਼ਨ ਬਲੂਸਟਾਰ ਦੀ 40ਵੀਂ ਬਰਸੀ ਤੇ ਕਰਵਾਇਆ ਗਿਆ ਧਾਰਮਿਕ ਸਮਾਗਮ

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ