ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਖਤ ਐਕਸ਼ਨ ਲੈਂਦੇ ਹੋਏ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ।
ਰਾਜਾ ਵੜਿੰਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਕੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਸ. ਦਰਸ਼ਨ ਸਿੰਘ ਬਰਾੜ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਦਰਸ਼ਨ ਬਰਾੜ ਦੇ ਪੁੱਤਰ ਖਿਲਾਫ਼ ਵੀ ਐਕਸ਼ਨ ਲਿਆ ਗਿਆ ਸੀ।