ਸੁਨਾਮ : ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਸਮਾਜ ਸੇਵੀ ਸੰਸਥਾ ਰੋਟਰੀ ਵੱਲੋਂ ਜ਼ਿਲ੍ਹਾ 3090 ਦੇ ਗਵਰਨਰ ਘਨਸ਼ਿਆਮ ਕਾਂਸਲ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਤਹਿਤ ਬੂਟੇ ਲਗਾਏ ਗਏ | ਇਸ ਮੁਹਿੰਮ ਵਿੱਚ ਰੋਟਰੀ ਕਲੱਬ ਮੇਨ ਸੁਨਾਮ ਦੇ ਪ੍ਰਧਾਨ ਅਨਿਲ ਜੁਨੇਜਾ ਅਤੇ ਰੋਟਰੀ ਕਲੱਬ ਰਾਇਲ ਸੰਗਰੂਰ ਦੇ ਪ੍ਰਧਾਨ ਪਿਊਸ਼ ਬਾਂਸਲ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰੋਟਰੀ ਗਵਰਨਰ ਘਨਸ਼ਿਆਮ ਕਾਂਸਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਨੂੰ ਅੱਗੇ ਲਿਜਾਣਾ ਸਮੇਂ ਦੀ ਲੋੜ ਹੈ। ਅਜੋਕੇ ਸਮੇਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਕਮਜ਼ੋਰ ਪੈ ਗਈ ਹੈ ਅਤੇ ਇਸ ਕਾਰਨ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਭਾਰਤ ਦੇ ਕਈ ਰਾਜਾਂ ਵਿੱਚ ਪਹਿਲਾਂ ਨਾਲੋਂ ਵੀ ਵੱਧ ਗਰਮੀ ਪੈ ਗਈ ਹੈ। ਇਹ ਨਾ ਸਿਰਫ ਉੱਤਰੀ ਭਾਰਤ ਸਗੋਂ ਦੱਖਣ ਤੋਂ ਪੂਰਬ ਤੱਕ ਪ੍ਰਭਾਵਿਤ ਹੋ ਰਿਹਾ ਹੈ। ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾ ਕੇ ਇਸ ਦੀ ਸੰਭਾਲ ਦੀ ਜ਼ਿੰਮੇਵਾਰੀ ਸਾਰਿਆਂ ਨੂੰ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਰੋਟਰੀ ਸੰਸਥਾ ਇਸ ਚੁਣੌਤੀ ਨੂੰ ਪੂਰਾ ਕਰਨ ਲਈ ਰੁੱਖ ਲਗਾਉਣ ਦਾ ਕੰਮ ਤੇਜ਼ ਕਰ ਰਹੀ ਹੈ। ਸਮਾਜ ਦੀਆਂ ਸਾਰੀਆਂ ਸੰਸਥਾਵਾਂ ਨੂੰ ਇਸ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਸਦੀਆਂ ਪੁਰਾਣੀ ਸਾਂਝ ਨੂੰ ਬਰਕਰਾਰ ਰੱਖਣ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ ਹੈ। ਦੋਵੇਂ ਕਲੱਬ ਪ੍ਰਧਾਨਾਂ ਨੇ ਕਿਹਾ ਕਿ ਉਹ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇ ਕੇ ਆਪਣੀ ਜਿੰਮੇਵਾਰੀ ਨਿਭਾਉਣਗੇ। ਇਸ ਮੌਕੇ ਵਿਨੀਤ ਗਰਗ, ਅਨਿਕ ਬਾਂਸਲ ਆਦਿ ਹਾਜ਼ਰ ਸਨ।