Thursday, November 21, 2024

Haryana

ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਢੇ 9 ਸਾਲਾਂ ਵਿਚ 25 ਕਰੋੜ ਗਰੀਬ ਵਿਅਕਤੀ ਗਰੀਬੀ ਰੇਖਾਂ ਤੋਂ ਉੱਪਰ ਆਏ : ਮੁੱਖ ਮੰਤਰੀ

June 06, 2024 07:31 PM
SehajTimes

 

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਗਰੀਬਾਂ ਤਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦਾ ਬਜਟ 3 ਗੁਣਾ ਤਕ ਵਧਾਇਆ ਗਿਆ ਤਾਂ ਜੋ ਹਰ ਗਰੀਬ ਵਿਅਕਤੀ ਨੂੰ ਰਿਹਾਇਸ਼ ਦੀ ਸਹੂਲਤ ਪ੍ਰਦਾਨ ਕੀਤੀ ਜਾ ਸਕੇ।

ਮੁੱਖ ਮੰਤਰੀ ਅੱਜ ਹਰਿਆਣਾ ਵਿਧਾਨਸਭਾ ਵਿਚ ਵਿਧਾਇਕ ਅਹੁਦੇ ਦੀ ਸੁੰਹ ਲੈਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਅਸੀਂ ਹਰਿਆਣਾ ਸੂਬੇ ਵਿਚ ਨੌਕਰੀਆਂ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਅਤੇ ਗਰੀਬ ਤੋਂ ਗਰੀਬ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ 60 ਸਾਲਾਂ ਦੇ ਸ਼ਾਸਨ ਸਮੇਂ 'ਤੇ ਸੁਆਲ ਚੁੱਕੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਸਮੇਂ ਵਿਚ ਗਰੀਬਾਂ ਦੇ ਲਈ ਕੁੱਝ ਨਹੀਂ ਕੀਤਾ, ਜਦੋਂ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਢੇ 9 ਸਾਲਾਂ ਵਿਚ 25 ਕਰੋੜ ਗਰੀਬ ਵਿਅਕਤੀਆਂ ਨੂੰ ਗਰੀਬੀ ਰੇਖਾ ਤੋਂ ਉੱਪਰ ਚੁਕਿਆ ਹੈ।

ਭਾਰਤੀ ਜਨਤਾ ਪਾਰਟੀ ਦਾ ਵੋਟ ਫੀਸਦੀ ਕਾਂਗਰਸ ਪਾਰਟੀ ਤੋਂ ਰਿਹਾ ਵੱਧ

ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਜਨਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲੋਕਸਭਾ ਚੋਣ ਵਿਚ ਕਾਂਗਰਸ ਪਾਰਟੀ ਨੇ ਝੂਠ ਫੈਲਾਉਣ ਦਾ ਕੰਮ ਕੀਤਾ। ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਤਮਾਮ ਨੇਤਾਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਫਿਰ ਤੋਂ ਸੱਤਾ ਵਿਚ ਆਏ ਤਾਂ ਉਹ ਸੰਵਿਧਾਨ ਅਤੇ ਰਾਖਵਾਂ ਨੂੰ ਖਤਮ ਕਰ ਦੇਣਗੇ। ਇੰਨ੍ਹੇ ਵੱਡੇ ਝੂਠ ਦੇ ਬਾਵਜੂਦ ਲੋਕਾਂ ਨੇ ਨਰੇਂਦਰ ਮੋਦੀ ਦੀ ਅਗਵਾਈ 'ਤੇ ਇਕ ਵਾਰ ਫਿਰ ਮੋਹਰ ਲਗਾਈ ਹੈ। ਭਾਰਤੀ ਜਨਤਾ ਪਾਰਟੀ ਦਾ ਵੋਟ ਫੀਸਦੀ ਕਾਂਗਰਸ ਪਾਰਟੀ ਤੋਂ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾ ਪਿਛਲੇ ਸਾਢੇ 9 ਸਾਲਾਂ ਵਿਚ ਸੰਵਿਧਾਨ ਦੇ ਅਨੁਸਾਰ ਕੰਮ ਕੀਤਾ ਗਿਆ, ਅੱਗੇ ਵੀ ਸੰਵਿਧਾਨ ਦੇ ਅਨੁਸਾਰ ਹੀ ਦੇਸ਼ ਚੱਲੇਗਾ।

ਹਰਿਆਣਾ ਸਰਕਾਰ ਅੱਜ ਵੀ ਪੂਰਨ ਬਹੁਮਤ ਵਿਚ

ਇਕ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਸੂਬੇ ਦੀ ਹਰਿਆਣਾ ਸਰਕਾਰ ਪੂਰਨ ਬਹੁਮਤ ਵਿਚ ਹੈ ਅਤੇ ਸਦਨ ਵਿਚ ਪਿਛਲੇ 12 ਮਾਰਚ ਨੂੰ ਬਹੁਮਤ ਸਿੱਦ ਕੀਤਾ ਸੀ। ਕਾਂਗਰਸ ਪਾਰਟੀ ਸਿਰਫ ਗਲਤ ਪ੍ਰਚਾਰ ਕਰ ਰਹੀ ਹੈ।

ਇਸ ਮੌਕੇ 'ਤੇ ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਰਣਬੀਰ ਗੰਗਵਾ, ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਉਰਜਾ ਮੰਤਰੀ ਸ੍ਰੀ ਰਣਜੀਤ ਸਿੰਘ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ, ਸਿਹਤ ਮੰਤਰੀ ਡਾ. ਕਮਲ ਗੁਪਤਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਸ੍ਰੀ ਬਿਸ਼ੰਭਰ ਸਿੰਘ, ਵਿਧਾਇਕ ਸ੍ਰੀ ਲੀਲਾ ਰਾਮ, ਸ੍ਰੀ ਮੋਹਨ ਲਾਲ ਬੜੌਲੀ, ਸ੍ਰੀ ਨਰੇਂਦਰ ਗੁਪਤਾ, ਸ੍ਰੀ ਸੱਤਪ੍ਰਕਾਸ਼ ਜਰਾਵਤਾ ਸਮੇਤ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਮੰਦੀਪ ਸਿੰਘ ਬਰਾੜ ਵੀ ਮੌਜੂਦ ਰਹੇ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ