Friday, November 22, 2024

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ

June 07, 2024 04:15 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ -ਸਮਾਜਿਕ ਤੱਤ, ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰੇ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 05 ਅਗਸਤ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ