Friday, November 22, 2024

Malwa

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

June 07, 2024 05:01 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਊਂਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹਨਾਂ ਹਾਲਾਤਾਂ ਵਿੱਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨਾਂ ਕਿਹਾ ਕਿ ਜ਼ਿਲੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਹ ਹੁਕਮ 05 ਅਗਸਤ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ