ਮੁੱਖ ਮੰਤਰੀ ਨੇ ਬਹੁਮਤ ਦੇਣ ਦੇ ਲਈ ਦੇਸ਼ਵਾਸੀਆਂ ਦਾ ਪ੍ਰਗਟਾਇਆ ਧੰਨਵਾਦ
ਮੁੱਖ ਮੰਤਰੀ ਨੇ ਹਰਿਆਣਾ ਭਵਨ ਦਿੱਲੀ ਵਿਚ ਸੁਣੀਆਂ ਜਨ ਸਮਸਿਆਵਾਂ, ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਵਿਜਨ ਹੈ ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ ਅਤੇ ਇਸ ਕਾਰਜਕਾਲ ਵਿਚ ਤੇਜ ਗਤੀ ਨਾਲ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਵੱਡੇ ਜਨਾਦੇਸ਼ ਦੇ ਨਾਲ ਸ੍ਰੀ ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਰਹੇ ਹਨ ਅਤੇ ਐਨਡੀਏ ਦੀ ਸਰਕਾਰ ਬਣ ਰਹੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅੱਜ ਨਵੀਂ ਦਿੱਲੀ ਵਿਚ ਕੌਮੀ ਜਨਤਾਂਤਰਿਕ ਗਠਬੰਧਨ ਦੀ ਸੰਸਦੀ ਦਲ ਦੀ ਮੀਟਿੰਗ ਵਿਚ ਹਿੱਸਾ ਲੈਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।
ਉਨ੍ਹਾਂ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਇਤਿਹਾਸ ਵਿਚ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਨੇ ਸ੍ਰੀ ਨਰੇਂਦਰ ਮੋਦੀ ਜੀ ਤੇ ਐਨਡੀਏ 'ਤੇ ਭਰੋਸਾ ਪ੍ਰਗਟਾਇਆ ਹੈ ਅਤੇ ਇਸ ਦੇ ਲਈ ਉਹ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਜਨ ਸਮਸਿਆਵਾਂ ਸੁਣੀਆਂ ਅਤੇ ਸਮਸਿਆਵਾਂ ਦੇ ਤੁਰੰਤ ਹੱਲ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਮਿਲਣ ਦੇ ਲਈ ਰਾਜ ਦੇ ਵੱਖ-ਵੱਖ ਹਿਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ।