Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

June 14, 2024 07:18 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ,ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ ।     

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।
 

Have something to say? Post your comment

 

More in Chandigarh

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ