Friday, November 22, 2024

Chandigarh

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ

June 14, 2024 07:24 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਸੂਬੇ ਦੀ ਵਿੱਤੀ ਪ੍ਰਬੰਧਨ ਅਤੇ ਸੰਸਥਾਗਤ ਸਮਰੱਥਾ ਨੂੰ ਵਧਾਉਣਾ ਹੈ। ਸ੍ਰੀ ਵਰਮਾ ਨੇ ਇਸ ਸਬੰਧੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਾਜੈਕਟ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਹਿਯੋਗ ਅਤੇ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਉਂਸਪਲ ਸੰਸਥਾਵਾਂ ਦੀ ਸਮਰੱਥਾ ਨੂੰ ਵਧਾਉਣ ਲਈ ਈ-ਗਵਰਨੈਂਸ ਪਲੇਟਫਾਰਮਾਂ ਦੇ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਮੁੱਖ ਸਕੱਤਰ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਫੰਡਾਂ ਦੀ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਸ੍ਰੀ ਵਰਮਾ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬਾ ਸਰਕਾਰ ਦਾ ਇਕ-ਇਕ ਪੈਸਾ ਸੂਬੇ ਦੀ ਭਲਾਈ ਲਈ ਪੂਰੀ ਸੂਝ-ਬੂਝ ਨਾਲ ਵਰਤਿਆ ਜਾਵੇ।

ਇਸ ਤੋਂ ਪਹਿਲਾਂ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੇ ਪ੍ਰਗਤੀ, ਵਿੱਤੀ ਪ੍ਰਬੰਧਨ, ਸਮਰੱਥਾ ਨਿਰਮਾਣ ਅਤੇ ਲਾਗੂਕਰਨ ਦੌਰਾਨ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਇਹ ਮੀਟਿੰਗ ਪ੍ਰਾਜੈਕਟ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਵਿੱਤੀ ਜਵਾਬਦੇਹੀ ਅਤੇ ਸੰਸਥਾਗਤ ਲਚਕਤਾ ਨੂੰ ਵਧਾਉਣ ਦੀ ਵਚਨਬੱਧਤਾ ਨਾਲ ਸਮਾਪਤ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਰਾਜੀ ਪੀ ਸ਼੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਵਿੱਤ ਦੀਪਰਵਾ ਲਾਕੜਾ, ਸਕੱਤਰ ਯੋਜਨਾ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖਰਚਾ ਮੁਹੰਮਦ ਤਈਅਬ, ਵਿਸ਼ਵ ਬੈਂਕ ਦੀ ਪ੍ਰੋਗਰਾਮ ਲੀਡਰ ਭਾਵਨਾ ਭਾਟੀਆ ਅਤੇ ਸੀਨੀਅਰ ਅਰਥ ਸ਼ਾਸਤਰੀ ਧਰੁਵ ਸ਼ਰਮਾ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ