Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Malwa

21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ

June 15, 2024 02:16 PM
SehajTimes

ਪੋਲੋ ਗਰਾਊਂਡ ਵਿਖੇ 21 ਜੂਨ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਯੋਗ ਦਿਵਸ 'ਚ ਪਟਿਆਲਾ ਵਾਸੀ ਵੱਧ ਤੋਂ ਵੱਧ ਕਰਨ ਸ਼ਮੂਲੀਅਤ

ਪਟਿਆਲਾ : 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਬੈਠਕ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੈਡਮ ਕੰਚਨ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ 'ਸੀ.ਐਮ ਦੀ ਯੋਗਸ਼ਾਲਾ' ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ 'ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 6 ਵਜੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

ਇਸ ਮੀਟਿੰਗ 'ਚ ਯੋਗ ਦਿਵਸ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਮੀਟਿੰਗ 'ਚ ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਰਜਨੇਸ਼, ਡਾ. ਮੋਹਨ ਲਾਲ, ਡਾ ਯੋਗੇਸ਼ ਭਾਟੀਆ, ਸਚਿਨ ਵਰਮਾ, ਡੀ.ਡੀ.ਐਫ ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਸ਼ਹੀਦੀ ਸਭਾ ਤੋਂ ਪਹਿਲਾਂ ਸੰਘੋਲ-ਬਸੀ ਪਠਾਣਾਂ ਸੰਪਰਕ ਸੜਕ ਦੀ ਹੋਵੇਗੀ ਕਾਇਆ ਕਲਪ

ਖੰਨਾ 'ਚ ਐੱਸ. ਸੀ ਉਮੀਦਵਾਰਾਂ ਲਈ ਮੁਫ਼ਤ ਸਿਲਾਈ ਕੋਰਸ ਸ਼ੁਰੂ 

ਡੀਐੱਸਪੀ ਪਾਇਲ ਨੇ ਸਮੂਹ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਜੁਆਇੰਟ ਡਾਇਰੈਕਟਰ ਅਰੁਣ ਕੁਮਾਰ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਵਪਾਰੀਆਂ ਦੇ ਹਿਤ 'ਚ ਨਹੀਂ ਪ੍ਰੋਫੈਸ਼ਨਲ ਟੈਕਸ : ਗੁੱਜਰਾਂ

ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡੀਐਸਪੀ ਨੂੰ ਮਿਲਿਆ 

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ