Friday, November 22, 2024

Chandigarh

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

June 15, 2024 06:45 PM
SehajTimes

ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ  ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ। ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।



ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ