ਵੱਖ-ਵੱਖ ਚਾਲੂ ਪ੍ਰੋਜੈਕਟਸ ਅਤੇ ਪ੍ਰਸਤਾਵਿਤ ਪ੍ਰੋਜੈਕਟਸ ਦੀ ਸਮੀਖਿਆ ਕੀਤੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਹਰਿਆਣਾ ਸਟੇਟ ਇੰਡਸਟਰਿਅਲ ਐਂਡ ਇੰਫ੍ਰਾਸਟਕਚਰ ਡਿਵੇਲਪਮੈਂਟ ਕਾਰਪੋਰੇਸ਼ਨ ਲਿਮੀਟੇਡ (ਐਚਐਸਆਈਆਈਡੀਸੀ) ਦੇ ਉਦਯੋਗਿਕ ਖੇਤਰ ਵਿਚ ਬਿਜਲੀ, ਪਾਣੀ, ਸੜਕ, ਸੀਵਰੇਰ ਵਰਗੀ ਸਾਰੀ ਮੁੱਢਲੀ ਸਹੂਨਤਾਂ ਬਿਤਹਰ ਕੀਤੀਆਂ ਜਣ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਤੋਂ ਐਚਐਸਆਈਆਈਡੀਸੀ ਨੁੰ ਟ੍ਰਾਂਸਫਰ ਕੀਤੀ ਗਈ ਸਾਰੀ ਸੰਪਦਾਵਾਂ ਵਿਚ ਵੀ ਜਰੂਰੀ ਸਹੂਲਤਾਂ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਅੱਜ ਇੱਥੇ ਐਚਐਸਆਈਆਈਡੀਸੀ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ 'ਤੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਵੀ ਮੌਜੂਦ ਸਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਰਾਜ ਵਿਚ ਐਚਐਸਆਈਆਈਡੀਸੀ ਦੀ ਵੱਖ-ਵੱਖ ਸੰਪਦਾਵਾਂ ਦੀ ਵਿਸਤਾਰ ਜਾਣਕਾਰੀ ਹਾਸਲ ਕਰਦੇ ਹੋਏ ਕਿਹਾ ਕਿ ਅਧਿਕਾਰੀ ਕਿਸੇ ਪ੍ਰੋਜੈਕਟਸ ਨੂੰ ਪੂਰਾ ਕਰਨ ਦੀ ਇਕ ਸਮੇਂ ਸੀਮਾ ਨਿਰਧਾਰਿਤ ਕਰਨ, ਜੇਕਰ ਇਸ ਵਿਚ ਢਿੱਲ ਵਰਤੀ ਗਈ ਤਾਂ ਸਬੰਧਿਤ ਅਧਿਕਾਰੀ ਦੇ ਖਿਲਾਫ ਜਰੂਰੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਪਿਛਲੇ ਸਾਲ ਅੰਬਾਲਾ ਉਦਯੋਗਿਕ ਖੇਤਰ ਵਿਚ ਹੜ੍ਹ ਨਾਲ ਹੋਏ ਨੁਕਸਾਨ ਦੀ ਰਿਪੋਰਟ ਲੈਂਦੇ ਹੋਏ ਕਿਹਾ ਕਿ ਇਸ ਵਾਰ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਤੋਂ ਪੁਖਤਾ ਪ੍ਰਬੰਧ ਕਰ ਲੈਣ , ਕਿਸੇ ਵੀ ਉਦਯੋਗਪਤੀ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਉਦਯੋਗ ਤੋਂ ਨਿਕਲਣ ਵਾਲੇ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਰਾਹੀਂ ਸਹੀ ਤਰ੍ਹਾ ਨਾਲ ਟ੍ਰੀਟ ਕਰ ਕੇ ਮੁੜ ਵਰਤੋ ਵਿਚ ਲਿਆਉਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਇਹ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਇਸ ਤੋਂ ਜਮੀਨੀ ਪਾਣੀ ਵੀ ਖਰਾਬ ਨਾ ਹੋਵੇ ਤਾਂ ਜੋ ਨਾਗਰਿਕਾਂ ਦੇ ਪੇਯਜਲ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਸੂਬੇ ਵਿਚ ਐਚਐਸਆਈਆਈਡੀਸੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਸ ਅਤੇ ਪ੍ਰਸਤਾਵਿਤ ਪ੍ਰੋਜੈਕਟ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਇਸ ਦਿਸ਼ਾ ਵਿਚ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।