Thursday, April 10, 2025

Doaba

BJP ਨੇ ਸ਼ੀਤਲ ਅੰਗੁਰਾਲ ਨੂੰ ਜਲੰਧਰ ਵੈਸਟ ਜਿਮਨੀ ਚੋਣ ਲਈ ਐਲਾਨਿਆ ਉਮੀਦਵਾਰ

June 17, 2024 05:06 PM
SehajTimes

ਜਲੰਧਰ : ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ। ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

Have something to say? Post your comment

 

More in Doaba

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸ਼ਾਨੋ ਸ਼ੌਕਤ ਨਾਲ ਹੋਈ ਆਰੰਭ 

ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ

ਐਸਸੀ ਸਮਾਜ ਪੰਨੂੰ ਨੂੰ ਅਜਿਹਾ ਸਬਕ ਸਿਖਾਏਗਾ ਕਿ ਪੰਨੂੰ ਦੀਆਂ ਸੱਤ ਪੀੜੀਆਂ ਨਹੀਂ ਭੁੱਲ ਸਕਣਗੀਆਂ : ਬੇਗਮਪੁਰਾ ਟਾਈਗਰ ਫੋਰਸ 

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ