ਮਾਲੇਰਕੋਟਲਾ : ਉਪ ਕਪਤਾਨ ਪੁਲਿਸ ਸਬ-ਡਵੀਜਨ ਮਾਲੇਰਕੋਟਲਾ ਸ੍ਰੀ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-1 ਮਾਲੇਰਕੋਟਲਾ ਥਾਣੇਦਾਰ ਪਿਆਰਾ ਸਿੰਘ ਦੀ ਨਿਗਰਾਨੀ ਹੇਠ ਸ:ਥਾ: ਹਰਪ੍ਰੀਤ ਸਿੰਘ ਨੇ ਸਮੇਤ ਪਾਰਟੀ ਇਤਲਾਹ ਤੇ ਮੁਹੰਮਦ ਸਲੀਮ ਉਰਫ ਦੀਮਾ ਪੁੱਤਰ ਮੁਹੰਮਦ ਜਮੀਲ ਵਾਸੀ ਮੁਹੱਲਾ ਧੋਵਘਾਟ ਮਾਲੇਰਕੋਟਲਾ ਅਤੇ ਮੁਹੰਮਦ ਫੈਜ ਉਰਫ ਗੰਗੀ ਪੁੱਤਰ ਮੁਹੰਮਦ ਰਫੀਕ ਵਾਸੀ ਲਾਲ ਕਲੋਨੀ ਸਰਦ ਰੋਡ ਮਾਲੇਰਕੋਟਲਾ ਖਿਲਾਫ ਮੁਕੱਦਮਾ ਨੰਬਰ 73 ਮਿਤੀ 17.06.2024 ਆਧ 13/3/67 ਗੈਬਲਿੰਗ ਐਕਟ ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕਰਾਇਆ, ਦੋਸੀਆਨ ਉਕਤਾਨ ਤੇ ਰੋਡ ਕਰਕੇ 02 ਲੱਖ 17 ਹਜਾਰ ਰੁਪਏ ਬਰਾਮਦ ਕਰਵਾਏ ਕੀਤੇ ਗਏ ।
ਸ੍ਰੀ ਗੁਰਦੇਵ ਸਿੰਘ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ, ਮਾੜੇ ਅਨਸਰਾਂ ਖਿਲਾਫ ਮਾਲੇਰਕੋਟਲਾ ਪੁਲਿਸ ਵੱਲੋਂ ਆਪਣੀ ਜ਼ੀਰੋ-ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ, ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਬਖਸਿਆ ਨਹੀ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੀ ਆਵਾਮ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਅਜਿਹੇ ਮਾੜੇ ਅਨਸਰਾਂ ਅਤੇ ਗੈਰ ਕਾਨੂੰਨੀ ਗਤਿਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਵਿਅਕਤੀਆਂ ਬਾਰੇ ਆਮ ਲੋਕਾਂ ਨੂੰ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਸ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।