ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਖਲਿਾਫ ਲੜਾਈ 'ਚ ਪੰਜਾਬ ਨਾਲ ਕੀਤਾ ਜਾਂਦਾ ਪੱਖਪਾਤ ਬੰਦ ਕੀਤਾ ਜਾਵੇ ਅਤੇ ਕੋਰੋਨਾ ਮਰੀਜਾਂ ਨੂੰ ਬਚਾਉਣ ਲਈ ਲੋੜੀਂਦੀ ਆਕਸੀਜਨ ਗੈਸ, ਮੈਡੀਕਲ ਉਪਕਰਨ ਅਤੇ ਦਵਾਈਆਂ ਦੀ ਸਪਲਾਈ ਜਾਰੀ ਕੀਤੀ ਜਾਵੇ।
ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਭਾਰਤ ਦੇਸ ਦੇ ਸੂਬਿਆਂ ਅਤੇ ਕੇਂਦਰ ਸਾਸਤ ਪ੍ਰਦੇਸਾਂ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਭਾਰਤ ਦੇਸ ਦਾ ਮਹੱਤਵਪੂਰਨ ਸੂਬਾ ਹੈ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ ਅਤੇ ਸੂਬੇ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦੌਰ ਬਹੁਤ ਜਅਿਾਦਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸਾ ਹੈ।
ਉਨ੍ਹਾਂ ਕਿਹਾ ਸੂਬੇ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਦੀ ਕਮੀ ਦੇ ਨਾਲ ਨਾਲ ਜੀਵਨ ਰੱਖਿਅਕ ਉਪਕਰਨਾਂ, ਆਕਸੀਜਨ ਗੈਸ ਅਤੇ ਦਵਾਈਆਂ ਦੀ ਵੀ ਘਾਟ ਬਣੀ ਹੋਈ ਹੈ। ਭਾਵੇਂ ਡਾਕਟਰ ਅਤੇ ਹੋਰ ਸਟਾਫ ਦੀ ਭਰਤੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੰਮੇਵਾਰ ਹਨ, ਪਰ ਆਕਸੀਜਨ ਅਤੇ ਦਵਾਈਆਂ ਦੀ ਸਪਲਾਈ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਜੰਿਮੇਵਾਰ ਹੈ। ਪੀੜਤਾਂ ਦੇ ਇਲਾਜ ਲਈ ਜਿੰਨੀ ਆਕਸੀਜਨ ਅਤੇ ਟੀਕਿਆਂ ਦੀ ਲੋੜ ਹੈ, ਓਨੀ ਸਪਲਾਈ ਕੇਂਦਰ ਸਰਕਾਰ ਨਹੀਂ ਦੇ ਰਹੀ। ਇਸ ਦੇ ਉਲਟ ਭਾਜਪਾ ਸਾਸਤ ਸੂਬਿਆਂ ਵਿਸੇਸ ਤੌਰ 'ਤੇ ਸਪਲਾਈ ਪ੍ਰਦਾਨ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕੋਰੋਨਾ ਮਹਾਮਾਰੀ ਨਾਲ ਪੰਜਾਬ 'ਚ ਵਿਗਾੜਦੇ ਹਾਲਾਤ ਨਿਪਟਣ ਲਈ ਪੰਜਾਬ ਸਰਕਾਰ ਨੂੰ ਤਿਆਰ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਹਸਪਤਾਲਾਂ 'ਚ ਲੋੜੀਂਦੀਆਂ ਦਵਾਈਆਂ ਅਤੇ ਆਕਸੀਜਨ ਲਈ ਕੇਂਦਰ ਸਰਕਾਰ ਤੇ ਦਬਾਅ ਬਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸੂਬੇ ਨਾਲ ਵੀ ਕੇਂਦਰ ਸਰਕਾਰ ਪੱਖਪਾਤੀ ਵਰਤਾਓ ਕਰ ਰਹੀ ਹੈ, ਪਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਦੀ ਜਾਨ ਬਚਾਉਣ ਲਈ ਲੋੜੀਂਦੀ ਆਕਸੀਜਨ ਲੈਣ ਲਈ ਦਿੱਲੀ ਦੀ ਹਾਈਕੋਰਟ ਤੱਕ ਵੀ ਲੜਾਈ ਲੜ੍ਹ ਰਹੀ ਹੈ ਅਤੇ ਦਿੱਲੀ ਹਾਈ ਕੋਰਟ ਦੀ ਕੇਂਦਰ ਨੂੰ ਕਈ ਵਾਰ ਫਟਕਾਰ ਤੋਂ ਬਾਅਦ ਹੀ ਪਹਿਲੀ ਵਾਰ 700 ਟਨ ਮੈਡੀਕਲ-ਗਰੇਡ ਆਕਸੀਜਨ ਦੀ ਸਪਲਾਈ ਪੂਰੀ ਕੀਤੀ ਗਈ । ਦਿੱਲੀ ਸਰਕਾਰ ਦੇ ਯਤਨਾਂ ਦਾ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਸਵਾਗਤ ਕੀਤਾ ਹੈ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਸੂਬੇ ਦੇ ਲੋਕਾਂ ਦੀ ਜਾਨ ਬਚਾਉਣ ਲਈ ਦਿੱਲੀ ਦੀ ਤਰਜ਼ ਤੇ ਕੇਂਦਰ ਨਾਲ ਨਜਿੱਠਣਾ ਚਾਹੀਦਾ ਹੈ।