ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿਤਾ ਹੈ। ਇਸ ਟੀਮ ਵਿਚ ਤਿੰਨ ਮੈਂਬਰ ਹਨ। ਏਡੀਜੀਪੀ ਵਿਜੀਲੈਂਸ ਬਿਊਰੋ ਕੇ ਐਲ ਯਾਦਵ ਟੀਮ ਦੇ ਮੈਂਬਰ ਹੋਣਗੇ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨ ਤੇ ਫ਼ਰੀਦਕੋਟ ਰੇਂਜ ਦੇ ਡੀਆਈਜੀ ਵੀ ਮੈਂਬਰ ਹੋਣਗੇ। ਪਿਛਲੇ ਦਿਨੀਂ ਹਾਈ ਕੋਰਟ ਨੇ ਪੁਰਾਣੀ ਜਾਂਚ ਟੀਮ ਦੀ ਰੀਪੋਰਟ ਨੂੰ ਖ਼ਾਰਜ ਕਰ ਦਿਤਾ ਸੀ ਅਤੇ ਨਵੀਂ ਟੀਮ ਬਣਾਉਣ ਦਾ ਹੁਕਮ ਦਿਤਾ ਸੀ। ਇਸ ’ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਨਵੀਂ ਟੀਮ ਬਣਾਈ ਹੈ ਜਿਹੜੀ ਗੋਲੀ ਕਾਂਡ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖਾਂ ਉਤੇ ਗੋਲੀ ਚਲਾ ਦਿਤੀ ਗਈ ਸੀ ਜਿਸ ਵਿਚ ਦੋ ਸਿੱਖ ਮਾਰੇ ਗਏ ਸਨ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਸ ਉਤੇ ਦੋਸ਼ੀਆਂ ਵਿਰੁਧ ਕਾਰਵਾਈ ਨਾ ਕਰਨ ਦੇ ਦੋਸ਼ ਲੱਗ ਰਹੇ ਹਨ।