Thursday, September 19, 2024

Chandigarh

ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਪਾਣੀ ਦੇ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

June 20, 2024 03:15 PM
SehajTimes

ਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼ ਨੂੰ ਸ਼ਾਮਲ ਕਰੋ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਕੀਤੀ ਸਮੀਖਿਆ

ਚੰਡੀਗੜ੍ਹ : ਆਉਣ ਵਾਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦੱਸਣਯੋਗ ਹੈ ਕਿ ਵੈਕਟਰ-ਬੋਰਨ ਬਿਮਾਰੀਆਂ ਵਿੱਚ ਡੇਂਗੂ, ਚਿਕਨਗਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਅਤੇ ਕਲਾ ਅਜ਼ਰ ਸ਼ਾਮਲ ਹੈ। ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ, ਵਿੱਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖਣ ਅਤੇ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਮੱਛਰ ਦੇ ਪ੍ਰਜਨਨ ਚੱਕਰ ਨੂੰ ਤੋੜਨਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਹੱਲ ਹੈ। ਮੱਛਰ ਨੂੰ ਅੰਡੇ ਤੋਂ ਲੈ ਕੇ ਬਾਲਗ ਬਣਨ ਵਿੱਚ ਸਿਰਫ ਇਕ ਹਫਤੇ ਦਾ ਸਮਾ ਲੱਗਦਾ ਹੈ। ਸਿਹਤ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਅਤੇ ਐਨ.ਜੀ.ਓਜ਼ ਨਾਲ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਨੂੰ ਮੱਛਰਾਂ ਦੇ ਲਾਰਵੇ 'ਤੇ ਬਾਰੇ ਜਾਗਰੂਕ ਕਰਕੇ ਅਜਿਹੀਆਂ ਬਿਮਾਰੀਆਂ ਵਿਰੁੱਧ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਸਬੰਧਤ ਕਰਮਚਾਰੀਆਂ ਨੂੰ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿੱਚ ਫੌਗਿੰਗ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨੂੰ ਇਸ ਵਿੱਚ ਸ਼ਾਮਲ ਕਰਨ ਅਤੇ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਵਿਦਿਆਰਥੀ ਆਪਣੇ ਘਰਾਂ ਜਾਂ ਆਸ ਪਾਸ ਇਕੱਠਾ ਹੋਏ ਪਾਣੀ ‘ਤੇ ਨਜ਼ਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ 829 ਆਮ ਆਦਮੀ ਕਲੀਨਿਕਾਂ ਦੀ ਵਰਤੋਂ ਕਰਨ ਦੀ ਤਜਵੀਜ਼ ਵੀ ਰੱਖੀ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਰੋਜ਼ਾਨਾ 50000 ਤੋਂ ਵੱਧ ਲੋਕ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕ ਦੇ ਸਟਾਫ ਨੂੰ ਡੇਂਗੂ ਤੋਂ ਬਚਾਉਣ ਸਬੰਧੀ ਸਿਖਲਾਈ ਦੇ ਕੇ ਜਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਪੈਂਫਲਿਟ ਦੇ ਕੇ ਇਹਨਾਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ।

ਸਿਹਤ ਮੰਤਰੀ ਨੇ ਆਮ ਆਦਮੀ ਕਲੀਨਿਕ, ਫਰਿਸ਼ਤੇ ਸਕੀਮ ਅਤੇ ਸਿਹਤ ਵਿਭਾਗ ਦੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਜੋਏ ਸ਼ਰਮਾ, ਐਮਡੀ ਨੈਸ਼ਨਲ ਹੈਲਥ ਮਿਸ਼ਨ ਡਾ: ਅਭਿਨਵ ਤ੍ਰਿਖਾ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਰਾਹੁਲ ਗੁਪਤਾ ਅਤੇ ਹੋਰ ਪ੍ਰੋਗਰਾਮ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ