Thursday, September 19, 2024

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

June 20, 2024 06:25 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ