ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ
ਕਿਹਾ , ਸਮੂਹ ਐਸ.ਡੀ.ਐਮਜ਼ ਨੂੰ ਲੰਬਿਤ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਣ ਤਾਂ ਜੋ ਲੰਬਿਤ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕੀਤੀ ਜਾ ਸਕੇ
ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਕੋਰਟ ਕੇਸ ਵਿੱਚ ਤੇਜ਼ੀ ਲਿਆ ਕੇ ਨਿਪਟਾਉਣ ਦੇ ਦਿੱਤੇ ਹੁਕਮ
ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਨਾਲ ਸਬੰਧੀ ਸੇਵਾਵਾਂ ਨੂੰ ਮਿਥੇ ਸਮੇਂ ਅੰਦਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਆਮ ਨਾਗਰਿਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਰਕਾਰੀ ਦਫ਼ਤਰਾਂ 'ਚ ਆਪਣੇ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਅਤੇ ਅਧਿਕਾਰੀ ਲੋਕਾਂ ਦੀ ਮੁਸਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਉਣ।
ਲੋਕਾਂ ਦੀ ਸਹੂਲਤ ਲਈ ਵੀ ਘੱਟੋ ਘੱਟ ਸਮੇਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਨੂੰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ । ਮਾਲ ਵਿਭਾਗ ਦੇ ਕੰਮਾਂ ਅੰਦਰ ਬੇਲੋੜੀ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਦਾਇਤਾਂ ਕੀਤੀ ਕਿ ਜਮ੍ਹਾਬੰਦੀਆਂ ,ਇੰਤਕਾਲ ਆਦਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੇ ਤੁਰੰਤ ਨਿਪਟਾਰੇ ਲਈ ਕਦਮ ਚੁੱਕੇ ਜਾਣ। ਜੇਕਰ ਇਨ੍ਹਾਂ ਕੰਮਾਂ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਲੰਬਿਤ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਲੰਬਿਤ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕੀਤੀ ਜਾ ਸਕੇ । ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਕੇਸਾ ਵਿੱਚ ਤੇਜ਼ੀ ਲਿਆ ਕੇ ਨਿਪਟਾਉਣ ਦੇ ਹੁਕਮ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਵਾਮਿਤਵਾ ਸਕੀਮ ' ਮੇਰਾ ਘਰ ਮੇਰੇ ਨਾਮ ' ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਤਾਂ ਜੋ ਸਰਕਾਰ ਦੀਆਂ ਉਪਚਾਰਿਕਤਾਵਾਂ ਮੁਕੰਮਲ ਕਰਨ ਉਪਰੰਤ ਲਾਲ ਲਕੀਰ ਦੇ ਵਸਨੀਕਾਂ ਨੂੰ ਕਾਨੂੰਨੀ ਮਾਲਕੀ ਦੇ ਹੱਕਾਂ ਦੇ ਸਰਟੀਫਿਕੇਟ ਦਿੱਤੇ ਜਾ ਸਕਣ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ. ਬੀ., ਐਸ.ਡੀ.ਐਮ.ਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ , ਜਿਲਾ ਮਾਲ ਅਫਸਰ ਮਨਦੀਪ ਕੌਰ, ਤਹਿਸੀਲਦਾਰ, ਅਹਿਮਦਗੜ੍ਹ ਹਰਵਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ, ਮਾਲੇਰਕੋਟਲਾ ਜਗਦੀਪਇੰਦਰ ਸਿੰਘ ਸੋਢੀ, ਨਾਇਬ ਤਹਿਸੀਲਦਾਰ,ਅਮਰਗੜ੍ਹ ਵਿਵੇਕ ਨਿਰਮੋਹੀ, ਨਾਇਬ ਤਹਿਸੀਲਦਾਰ, ਅਹਿਮਦਗੜ੍ਹ ਪਰਵੀਨ ਕੁਮਾਰ, ਬੀ.ਡੀ.ਪੀ.ਓ. ਅਮਰਗੜ੍ਹ ਰੁਪਿੰਦਰ ਕੌਰ, ਸਦਰ ਕਾਨੂੰਗੋਂ ਰਣਜੀਤ ਸਿੰਘ, ਏ.ਐਸ.ਐਮ. ਫ਼ਰਦ ਕੇਂਦਰ ਸ੍ਰੀ ਵਿਕਾਸ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।