Thursday, September 19, 2024

Chandigarh

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

June 22, 2024 02:02 PM
SehajTimes

ਲੰਬਿਤ ਰਹਿੰਦੇ ਕੇਸ ਵੀ ਜਲਦ ਕੀਤੇ ਜਾਣਗੇ ਕਲੀਅਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦਸੰਬਰ 2022 ਦੇ 84, ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਕੀ ਲੰਬਿਤ ਪਏ ਕੇਸਾਂ ਨੂੰ ਵੀ ਜਲਦ ਹੀ ਕਲੀਅਰ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਡਾਕਟਰ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ