ਕਿਸਾਨ ਜੱਥੇਬੰਦੀਆਂ ਤੇ ਧਾਰਮਿਕ ਆਗੂਆਂ ਨੂੰ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਗੁਰੇਜ਼ ਕਰਨ ਦੀ ਅਪੀਲ
ਪਟਿਆਲਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ। 10 ਮਈ 2021 ਤੋਂ ਲਾਗੂ ਹੋਣ ਵਾਲੇ ਇਨ੍ਹਾਂ ਹੁਕਮਾਂ ਮੁਤਾਬਕ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਅਤੇ ਹਫ਼ਤਾਵਾਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ, ਇਸ ਦੌਰਾਨ ਕੇਵਲ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ। ਕਿਸੇ ਹੋਰ ਸੂਬੇ ਤੋਂ ਜ਼ਿਲ੍ਹੇ 'ਚ ਆਉਣ ਵਾਲੇ ਵਿਅਕਤੀਆਂ ਨੂੰ 72 ਘੰਟੇ ਪਹਿਲਾਂ ਦੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ।
ਸਾਰੇ ਰੈਸਟੋਰੈਂਟਾਂ , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਆਊਟ ਲੈਟ, ਢਾਬਿਆਂ, ਮਠਿਆਈ ਦੁਕਾਨਾਂ, ਬੇਕਰੀ ਬੰਦ ਅੰਦਰ ਬੈਠਕੇ ਖਾਣ ਲਈ ਬੰਦ ਰਹੇਗੀ ਤੇ ਉਹ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਪੂਰੀ ਤਰ੍ਹਾਂ ਬੰਦ ਰਹਿਣਗੇਸਾਰੇ ਮਨੋਰੰਜਨ ਪਾਰਕ ਬੰਦ ਰਹਿਣਗੇ। ਹਫ਼ਤਾਵਾਰੀ ਮੰਡੀ (ਅਪਣੀ ਮੰਡੀ ਵਾਂਗ) ਬੰਦ ਰਹਿਣਗੀਆਂ, ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪਰੀਖਿਆ ਉਪਰ ਰੋਕ ਨਹੀਂ ਹੋਵੇਗੀ। ਧਾਰਮਿਕ ਅਸਥਾਨ ਸ਼ਾਮ 6 ਵਜੇ ਰੋਜ਼ਾਨਾ ਬੰਦ ਹੋਣ ਹੋਣਗੇ, ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਤੇ ਗਿਰਜ਼ਾਘਰਾਂ 'ਚ ਇਕੱਠ ਦੀ ਮਨਾਹੀ ਹੈ।