Friday, November 22, 2024

Haryana

ਹਿਸਾਰ ਏਅਰਪੋਰਟ ਤੋਂ ਬਹੁਤ ਜਲਦੀ ਮਿਲੇਗੀ ਉੜਾਨ ਦੀ ਸਹੂਲਤ : ਨਾਇਬ ਸਿੰਘ

June 24, 2024 01:20 PM
SehajTimes

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਪਿਛਲੇ 10 ਸਾਲਾਂ ਵਿਚ ਵਿਕਾਸ ਦੀ ਨਵੀਂ ਉਚਾਈਆਂ ਨੂੰ ਛੋਹਿਆ

40000 ਕਰੋੜ ਰੁਪਏ ਦੀ ਲਾਗਤ ਨਾਲ 1350 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇ ਦਾ ਹੋਇਆ ਨਿਰਮਾਣ

ਕਾਂਗਰਸ ਦਾ ਕੰਮ ਸਿਰਫ ਝੂਠ ਬੋਲ ਕੇ ਗੁਮਰਾਹ ਕਰਨਾ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਹਿਸਾਰ ਸਥਿਤ ਮਹਾਰਾਜਾ ਅਗਰਸੇਨ ਹਵਾਈ ਅੱਡੇ ਤੋਂ ਜਲਦੀ ਹੀ ਵੱਖ-ਵੱਖ ਸੂਬਿਆਂ ਦੇ ਲਈ ਉੜਾਨ ਸ਼ੁਰੂ ਹੋਵੇਗੀ ਅਤੇ ਉਸ ਦੇ ਬਾਅਦ ਇਹ ਏਅਰਪੋਰਟ ਪੂਰੀ ਦੁਨੀਆ ਨਾਲ ਕਨੈਕਟ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇੱਥੋਂ ਫਲਾਇੰਗ ਸ਼ੁਰੂ ਹੋਣ 'ਤੇ ਪ੍ਰਧਾਨਮੰਤਰੀ ਸ੍ਰੀ ਨਰੇਂਦਰ ਮੋਦੀ ਇਸ ਏਅਰਪੋਰਟ ਦਾ ਉਦਘਾਟਨ ਕਰਣਗੇ। ਮੁੱਖ ਮੰਤਰੀ ਅੱਜ ਹਿਸਾਰ ਵਿਚ ਲਗਭਗ 544 ਕਰੋੜ ਰੁਪਏ ਦੀ ਲਾਗਤ ਨਾਲ ਮਹਾਰਾਜਾ ਅਗਰਸੇਨਹਵਾਈ ਅੱਡੇ ਦੇ ਵਿਸਤਾਰੀਕਰਣ ਪਰਿਯੋਜਨਾਵਾਂ ਸਮੇਤ ਹੋਰ ਵਿਕਾਸ ਪਰਿਯੋਜਨਾਂਵਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕਰਨ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਵਿਸ਼ੇਸ਼ਕਰ ਹਿਸਾਰ ਨਿਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਹਾਰਾਜਾ ਅਗਰਸੇਨ ਦੇ ਨਾਂਅ 'ਤੇ ਬਣੇ ਇਸ ਡੋਮੇਸਟਿਕ ਏਅਰਪੋਰਟ ਵਿਚ 339 ਕਰੋੜ ਰੁਪਏ ਦੀ 9 ਵੱਖ-ਵੱਖ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਏਅਰਪੋਰਟ ਸੰਚਾਲਨ ਲਈ ਐਮਓਯੂ ਸਾਇਨ ਕੀਤਾ ਗਿਆ ਹੈ ਅਤੇ ੧ਲਦੀ ਹੀ ਹਿਸਾਰ ਤੋਂ ਜੰਡੀਗੜ੍ਹ, ਜੈਪੁਰ, ਅਯੋਧਿਆ, ਜੰਮੂ ਕਮੀਰ ਅਤੇ ਅਹਿਮਦਾਬਾਦ ਸਮੇਤ ਹੋਰ ਖੇਤਰਾਂ ਲਈ ਇਸ ਟਰਮੀਨਲ ਤੋਂ ਉੜਾਨ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੀ ਸ਼ੁਰੂਆਤ ਦੇ ਬਾਅਦ ਤੋਂ ਸਥਾਨਕ ਲੋਕਾਂ ਤੋਂ ਇਲਾਵਾ ਪੰਜਾਬ, ਰਾਜਸਤਾਨ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਲਾਭ ਮਿਲਣ ਲੱਗੇਗਾ। ਇਹ ਹਾਈ ਕਲੈਕਟੀਵਿਟੀ ਸੂਬੇ ਦੇ ਵਿਕਾਸ ਵਿਚ ਵਰਨਣਯੋਗ ਯੋਗਦਾਨ ਦੇਣ ਦੇ ਨਾਲ-ਨਾਲ ਹਿਸਾਰ ਦੇ ਵਿਕਾਸ ਵਿਚ ਵੀ ਮੀਲ ਦਾ ਪੱਥਰ ਸਾਬਿਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਪਿਛਲੇ 10 ਸਾਲਾਂ ਵਿਚ ਵਿਕਾਸ ਦੀ ਨਵੀਂ ਉਚਾਈਆਂ ਨੂੰ ਛੋਹਿਆ ਹੈ। ਪ੍ਰਧਾਨ ਮੰਤਰੀ ਦੀ ਉੜਾਨ ਯੋਜਨਾ ਤਹਿਤ ਹਵਾਈ ਚੱਪਲ ਵਾਲਾ ਵੀ ਹਵਾਈ ਜਹਾਜ ਵਿਚ ਯਾਤਰਾ ਕਰ ਸਕਦਾ ਹੈ ਅਤੇ ਅੱਜ ਇਸ ਏਅਰਪੋਰਟ 'ਤੇ ਵਿਕਾਸ ਕੰਮਾਂ ਦੀ ਸ਼ੁਰੂਆਤ ਨਾਲ ਇਹ ਕੰਮ ਪੂਰਾ ਹੋਣ ਜਾ ਰਿਹਾ ਹੈ। ਆਉਣ ਵਾਲੇ ਸਾਲਾਂ ਵਿਚ ਹਿਸਾਰ ਏਅਰਪੋਰਟ ਨੂੰ ਕੌਮਾਂਤਰੀ ਪੱਧਰ 'ਤੇ ਵਿਕਸਿਤ ਕਰਨ ਦਾ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਅਕਤੂਬਰ 2020 ਵਿਚ ਹਿਸਾਰ ਏਅਰਪੋਰਟ ਦੇ ਰਨਵੇ ਨਿਰਮਾਣ ਲਈ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਇੱਥੇ ਭੂਮੀ ਪੂ੧ਨ ਦੀ ਸ਼ੁਰੂਆਤ ਕੀਤੀ ਸੀ। 3000 ਕਿਲੋਮੀਟਰ ਲੰਬੇ ਰਨਵੇ ਦਾ ਨਿਰਮਾਣ ਕੰਮ ਪੂਰਾ ਕੀਤਾ ਗਿਆ ਹੈ ਅਤੇ ਇਸ ਰਨਵੇ ਦੇ ਸਮਾਨ ਟੈਕਸੀ ਦਾ ਵਿਸਤਾਰ ਵੀ ਕੀਤਾ ਜਾ ਹੈ। ਸ੍ਰੀ ਨਾਇਬ ਸਿੰਘ ਨੇ ਕਿਹਾ ਕਿ 10 ਸਾਲ ਵਿਚ ਕੇਂਦਰ ਅਤੇ ਹਰਿਆਣਾ ਦੀ ਡਬਲ ਇੰਜਨ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਸੂਬੇ ਵਿਚ 40000 ਕਰੋੜ ਰੁਪਏ ਤੋਂ ਵੱਧ ਦੀ ਲਗਾਤ ਨਾਲ 1350 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇ ਬਣਾਏ ਗਏ ਹਨ। ਇਸ ਤੋਂ ਇਲਾਵਾ ਰੇਲਵੇ ਦੀ ਵੱਖ-ਵੱਖ ਤਰ੍ਹਾ ਦੀ ਵੱਡੀ ਪਰਿਯੋਜਨਾਵਾਂ ਦੇ ਕੰਮ ਵੀ ਕੀਤੇ ਗਏ ਹਨ ਚਿਸ ਦਾ ਲਾਭ ਸੂਬੇ ਦੇ ਲੋਕਾਂ ਨੁੰ ਅੱਜ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਗਰੀਬ ਵਿਅਕਤੀ ਦੀ ਮਜਬੂਤੀ ਲਈ ਬਹੁਤ ਸਾਰੇ ਕੰਮ ਕੀਤੇ ਗਏ ਹਨ ਤਾਂ ਜੋ ਉਹ ਸਮਾਜ ਵਿਚ ਸਮਾਨਪੂਰਵਕ ਜੀਵਨ ਬਤੀਤ ਕਰ ਸਕਣ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਸੇਵਕ ਬਨਣ 'ਤੇ ਉਨ੍ਹਾਂ ਨੇ ਲੋਕਾਂ ਨੂੰ ਵਧਾਈ ਵੀ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕਲਪ ਲਿਆ ਹੈ ਕਿ 2047 ਤਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣਾ ਹੈ। ਹਰਿਆਣਾ ਵੀ ਇਸ ਸੰਕਲਪ ਨੂੰ ਮਜਬੂਤੀ ਨਾਲ ਅੱਗੇ ਵਧਾਉਣ ਦਾ ਕੰਮ ਕਰਣਗੇ। ਉਨ੍ਹਾਂ ਨੇ ਕਿਹਾ ਕਿ ਤੀਜੀ ਵਾਰ ਲਗਾਤਾਰ ਪ੍ਰਧਾਨ ਮੰਤਰੀ ਅਹੁਦੇ ਦੀ ਸੁੰਹ ਲੈਂਦੇ ਹੀ ਨਰੇਂਦਰ ਮੋਦੀ ਨੇ ਸੱਭ ਤੋਂ ਪਹਿਲਾਂ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 20000 ਕਰੋੜ ਰੁਪਏ ਦੀ 17ਵੀਂ ਕਿਸਤ ਜਾਰੀ ਕਰਨ ਦਾ ਕੰਮ ਕੀਤਾ। ਇਸ ਦੇ ਨਾਲ-ਨਾਲ ਗਰੀਬ ਵਿਅਕਤੀਆਂ ਨੂੰ ਤਿੰਨ ਕਰੋੜ ਨਵੇਂ ਮਕਾਨ ਦੇਣ ਦਾ ਵੀ ਸੰਕਲਪ ਕੀਤਾ ਹੈ।

ਕਾਂਗਰਸ ਸਿਰਫ ਝੂਠ ਬੋਲ ਕੇ ਗੁਮਰਾਹ ਕਰਨ ਦਾ ਕੰਮ ਕਰਦੀ ਹੈ

ਸ੍ਰੀ ਨਾਇਬ ਸਿੰਘ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੇ ਕੋਲ ਬੋਲਣ ਲਈ ਕੁੱਝ ਨਹੀਂ ਹੈ, ਉਹ ਕਦੀ ਰਾਜਪਾਲ ਦੇ ਕੋਲ ਜਾਂਦੇ ਹਨ ਅਤੇ ਕਦੀ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੇ ਹਨ। ਉਨ੍ਹਾਂ ਦੇ ਖੁਦ ਦੇ ਕੋਲ ਐਮਐਲਏ ਨਹੀਂ ਹਨ , ਇਹ ਸਿਰਫ ਝੂਠ ਬੋਲ ਕੇ ਗੁਮਰਾਹ ਦੀ ਸਥਿਤੀ ਬਣਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਨੁੰ ਅੱਜ ਇਸ ਗੱਲ ਨਾਲ ਦਿਕੱਤ ਹੈ ਕਿ ਵਿਕਾਸ ਦੇ ਕੰਮ ਕਿਸ ਤਰ੍ਹਾ ਨਾਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀਧਿਰ ਦੇ ਨੇਤਾਵਾਂ ਨੇ ਪਿਛਲੇ ਦਿਨਾਂ ਚੋਣ ਵਿਚ ਵੀ ਝੂਠ ਬੋਲ ਕੇ ਆਮ ਜਨਤਾ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਝੂਠ ਬੋਲਿਆ ਕਿ ਜੇਕਰ ਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਗਏ ਤਾਂ ਸੰਵਿਧਾਨ ਨੂੰ ਖਤਮ ਕਰ ਦੇਣਗੇ, ਜਦੋਂ ਕਿ ਪਿਛਲੇ 10 ਸਾਲਾਂ ਵਿਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਇਹ ਦੇਸ਼ ਸੰਵਿਧਾਨ ਦੇ ਅਨੁਰੂਪ ਚਲਿਆ ਹੈ। ਪ੍ਰਧਾਨ ਮੰਤਰੀ ਨੇ ਸਦਾ ਸੰਵਿਧਾਨ ਦਾ ਸਨਮਾਨ ਕੀਤਾ ਹੈ ਜਦੋਂ ਕਿ ਕਾਂਗਰਸ ਨੇ ਸੰਵਿਧਾਨ ਦਾ ਅਪਮਾਨ ਕਰਨ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹੈਪੀ ਪਰਿਯੋਜਨਾ ਸ਼ੁਰੂ ਕਰ ਹਰਿਆਣਾ ਸਰਕਾਰ ਨੇ ਇਕ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰ ਦੇ ਹਰ ਮੈਂਬਰ ਨੂੰ ਪ੍ਰਤੀ ਸਾਲ 1 ਹਜਾਰ ਕਿਲੋਮੀਟਰ ਮੁਫਤ ਯਾਤਰਾ ਦਾ ਲਾਭ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦੀ ਸ਼ੁਰੂਆਤ ਕੀਤੀ ੧ਾ ਚੁੱਕੀ ਹੈ। ਇਸ ਦੇ ਤਹਿਤ 1,80,000 ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰ ਮੁਫਤ ਵਿਚ ਯੋ੧ਨਾ ਦਾ ਲਾਭ ਚੁੱਕ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਦੇ ਬਿੱਲ ਦਾ ਮਹੀਨਾ ਚਾਰਜ ਹਟਾਉਣ ਦਾ ਫੈਸਲਾ ਕੀਤਾ ਹੈ। ਹੁਣ ਜਿੰਨ੍ਹੈ ਯੂਨਿਟ ਬਿਜਲੀ ਦੀ ਖਪਤ ਹੋਵੇਗੀ ਉਨ੍ਹਾਂ ਹੀ ਬਿੱਲ ਖਪਤਕਾਰ ਤੋਂ ਲਿਆ ਜਾਵੇਗਾ।

ਇਸ ਮੌਕੇ 'ਤੇ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਹਿਸਾਰ ਦੇ ਲੋਕਾਂ ਦੇ ਲਈ ਅੱਜ ਦਾ ਦਿਨ ਇਤਿਹਾਸਕ ਹੈ। 9 ਸਾਲ ਪਹਿਲਾਂਹਿਸਾਰ ਏਅਰਪੋਰਟ ਦੇ ਵਿਸਤਾਰ ਦਾ ਨੀਂਹ ਪੱਥਰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਸੀ। ਅੱਜ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੇ ਕਰਕਮਲਾਂ ਨਾਲ ਇਸ ਦਾ ਉਦਘਾਟਨ ਹੋਇਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸੋਚ ਹੈ ਕ ਿਹਵਾਈ ਚੱਪਲ ਪਹਿਨਣ ਵਾਲੇ ਲੋਕ ਵੀ ਹਵਾਈ ਯਾਦਰਾ ਕਰਨ। ਡਾ. ਕਮਲ ਗੁਪਤਾ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਹਵਾਈ ਅੱਡੇ ਹਿਸਾਰ ਵਿਚ ਪਹਿਲੀ ਫਲਾਇਟ ਭਗਵਾਨ ਸ੍ਰੀ ਰਾਮ ਨੂੰ ਸਮਰਪਿਤ ਹੋਵੇਗੀ ਅਤੇ ਅਯੋਧਿਆ ਨੂੰ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਹਵਾਈ ਅੱਡਾ ਵਿਸ਼ਵ ਦਾ ਸੱਭ ਤੋਂ ਵੱਡਾ ਹਵਾਈ ਅੱਡਾ ਹੋਵੇਗਾ। ਦਿੱਲੀ ਦਾ ਇੰਦਰਾਂ ਗਾਂਧੀ ਕੌਮਾਂਤਰੀ ਹਵਾਈ ਅੱਡਾ 5000 ਏਕੜ ਵਿਚ ਬਣਿਆ ਹੋਇਆ ਹੈ, ੧ਦੋਂ ਕਿ ਹਿਸਾਰ ਦਾ ਹਵਾਈ ਅੱਡਾ 7200 ਏਕੜ ਵਿਚ ਵਿਕਸਿਤ ਹੋ ਰਿਹਾ ਹੈ। ਇਹ ਬਹੁਤ ਵੱਡੀ ਉਪਲਬਧੀ ਹੈ। ਉਨ੍ਹਾਂ ਨੇ ਕਿਹਾ ਕਿ ਹਵਾਈ ੧ਹਾਜ ਚਲਾਉਣ ਵਾਲੇ ਕੰਪਨੀਆਂ ਤੋਂ ਪਿਛਲੀ ਦਿਨਾਂ ਸਮਝੌਤਾ ਮੈਮੋ ਹੋ ਗਿਆ ਹੈ। ਇਸ ਤੋਂ ਹਿਲਾਵਾ ਹਵਾਈ ਅੱਡਾ ਅਥਾਰਿਟੀ ਨੂੰ ਲਾਇਸੈਂਸ ਲਈ ਅਰਜੀ ਦੇ ਦਿੱਤੀ ਗਈ ਹੈ। ਇਸ ਨੂੰ ਜਰੂਰੀ ਫੀਸ ਵੀ ਜਮ੍ਹਾ ਕਰਵਾ ਦਿੱਤੀ ਗਈ ਹੈ। ਲਗਭਗ 1 ਮਹੀਨੇ ਵਿਚ ਸਾਰੀ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ੧ਾਣਗੀਆਂ ਅਤੇ ਉਸ ਦੇ ਬਾਅਦ ਇੱਥੋਂ ਫਲਾਇਟ ਸ਼ੁਰੂ ਹੋ ਜਾਵੇਗੀ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ