ਚੰਡੀਗੜ੍ਹ : ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਕਿਹਾ ਕਿ ਚੰਡੀਗੜ੍ਹ ਸਥਿਤ ਸਕੱਤਰੇਤ ਪਰਿਸਰ ਵਿਚ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ੇਸ਼ ਯੋਗ ਕੈਂਪ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਤੋਂ ਉਨ੍ਹਾਂ ਦਾ ਸਿਹਤ ਬਿਹਤਰ ਹੋਵੇਗਾ ਅਤੇ ਕਾਰਜਕੁਸ਼ਲਤਾ ਵੀ ਵਧੇਗੀ। ਸ੍ਰੀ ਟੀਵੀਐਸਐਨ ਪ੍ਰਸਦਾ ਅੱਜ ਇੱਥੇ ਹਰਿਆਣਾ ਨਿਵਾਸ ਵਿਚ 10ਵੇਂ ਕੌਮਾਂਤਰੀ ਯੋਗ ਦਿਵਸ-2024 ਮੌਕੇ 'ਤੇ ਹਰਿਆਣਾ ਸਿਵਲ ਸਕੱਤਰੇਤ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪ੍ਰਬੰਧਿਤ ਯੋਗ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕੌਮਾਂਤਰੀ ਯੋਗ ਦਿਵਸ ਦੀ ਥੀਮ ਖੁਦ ਅਤੇ ਸਮਾਜ ਦੇ ਲਈ ਯੋਗ ਹੈ। ਇਸ ਮੌਕੇ 'ਤੇ ਸ੍ਰੀਨਗਰ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਹਿਸਾਰ ਤੋਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੇ ਪ੍ਰੋਗ੍ਰਾਮਾਂ ਦਾ ਸਿੱਧਾ ਪ੍ਰਸਾਰਣ ਵੀ ਦੇਖਿਆ ਗਿਆ।
ਮੁੱਖ ਸਕੱਤਰ ਨੇ ਅਧਿਕਾਰੀਆਂ -ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਆਪਣੀ ਰੋਜਾਨਾ ਰੂਟੀਨ ਦਾ ਹਿੱਸਾ ਬਨਾਉਣ। ਯੋਗ ਨਾਲ ਨਾ ਸਿਰਫ ਸ਼ਰੀਰ ਸਿਹਤਮੰਦ ਰਹਿੰਦਾ ਹੈ ਸਗੋ ਵਿਅਕਤੀ ਮਾਨਸਿਕ ਰੂਪ ਨਾਲ ਵੀ ਮਜਬੂਤ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਦਫਤਰਾਂ ਵਿਚ ਰੋਜਾਨਾ ਲੰਬੇ ਸਮੇਂ ਤਕ ਬੈਠ ਕੇ ਕਾਰਜ ਕਰਦੇ ਹਨ। ਅਜਿਹੇ ਵਿਚ ਇਕ ਯਕੀਨੀ ਸਮੇਂ ਵਿਚ ਯੋਗਾਸਨ ਅਤੇ ਪ੍ਰਾਣਾਯਾਮ ਉਨ੍ਹਾਂ ਦੀ ਕਾਰਜ- ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰੋਗਪ੍ਰਤੀਰੋਧਕ ਸਮਰੱਥਾ ਵਧਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਪਹਿਲੀ ਵਾਰ ਹਰਿਆਣਾ ਸਿਵਲ ਸਕੱਤਰੇਤ ਦੇ ਸਟਾਫ ਦੇ ਲਈ ਯੋਗ ਕੈਂਪ ਪ੍ਰਬੰਧ ਕੀਤਾ ਗਿਆ ਹੈ। ਸ੍ਰੀ ਪ੍ਰਸਾਦ ਨੇ ਕਿਹਾ ਕਿ ਸਾਰੇ ਅਧਿਕਾਰੀ-ਕਰਮਚਾਰੀ ਸੰਕਲਪ ਲੈਣ ਕਿ ਊਹ ਯੋਗ ਨੂੰ ਨਾ ਸਿਰਫ ਆਪਣੇ ਜੀਵਨ ਵਿਚ ਅਪਨਾਉਣ ਸਗੋ ਦੂਜੇ ਲੋਕਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਘਰ-ਘਰ ਤਕ ਪਹੁੰਚਾਇਆ ਜਾ ਸਕੇ। ਇਸ ਤੋਂ ਪਹਿਲਾਂ, ਯੋਗ ਕੋਚਾਂ ਵੱਲੋਂ ਯੋਗ ਪ੍ਰੋਟੋਕਾਲ ਦੇ ਤਹਿਤ ਵੱਖ-ਵੱਖ ਆਸਨ ਅਤੇ ਪ੍ਰਾਣਾਯਾਮ ਕਰਵਾਏ ਗਏ। ਮੌਜੂਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਕਰੂਪਤਾ ਨਾਲ ਇਕਾਗਰ ਮਨ ਨਾਲ ਆਸਨ ਅਤੇ ਪ੍ਰਾਣਾਯਾਮ ਕੀਤਾ।